ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਪੱਧਰ ‘ਤੇ ਫੇਰਬਦਲ ਕਰਦਿਆਂ ਕਈ IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਸੀਨੀਅਰ ਅਧਿਕਾਰੀਆਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਇਨ੍ਹਾਂ ਹੁਕਮਾਂ ਮੁਤਾਬਕ IAS ਜਸਪ੍ਰੀਤ ਤਲਵਾੜ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਟੈਕਸੇਸ਼ਨ ਦੇ ਨਾਲ ਵਧੀਕ ਮੁੱਖ ਸਕੱਤਰ ਯੋਜਨਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਆਈਏਐਸ ਕ੍ਰਿਸ਼ਨ ਕੁਮਾਰ ਨੂੰ ਜਲ ਸਰੋਤ ਵਿਭਾਗ ਦਾ ਪ੍ਰਮੁੱਖ ਸਕੱਤਰ ਅਤੇ ਵਿੱਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਈਏਐਸ ਵਰਿੰਦਰ ਕੁਮਾਰ ਮੀਨਾ ਨੂੰ ਪ੍ਰਮੁੱਖ ਸਕੱਤਰ ਸਮਾਜਿਕ ਨਿਆਂ ਨਿਯੁਕਤ ਕੀਤਾ ਗਿਆ ਹੈ।




ਇਹ ਵੀ ਪੜ੍ਹੋ : ਮੋਹਾਲੀ ‘ਚ ਨਕਲੀ IAS ਗ੍ਰਿਫਤਾਰ, ਗੱਡੀ ‘ਤੇ ਲਾਇਆ ਸੀ ਸਰਕਾਰੀ ਸਟਿੱਕਰ, ਲੋਕਾਂ ‘ਤੇ ਪਾਉਂਦਾ ਸੀ ਰੋਹਬ
ਵੀਡੀਓ ਲਈ ਕਲਿੱਕ ਕਰੋ -:
























