ਲੁਧਿਆਣਾ ਵਿਚ ਲਵਮੈਰਿਜ ਤੋਂ 5 ਦਿਨ ਪਹਿਲਾਂ ਖੁਦਕੁਸ਼ੀ ਕਰ ਰਹੀ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਹੋਣ ਵਾਲਾ ਦਾਮਾਦ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਇਕ ਕਾਰਨ ਧੀ ਨੇ ਅਜਿਹਾ ਕਦਮ ਚੁੱਕਿਆ। ਮ੍ਰਿਤਕ ਲੜਕੀ ਦੀ ਪਛਾਣ ਬਿੰਦਿਆ ਵਾਸੀ ਸਰਾਫਾ ਨਗਰ ਨੇੜੇ ਵੈਸਟ ਐਂਡ ਮਾਲ ਵਜੋਂ ਹੋਈ ਹੈ। ਲਾਸ਼ ਲਟਕੀ ਦੇਖ ਪਰਿਵਾਰ ਵਾਲਿਆਂ ਨੇ ਸਰਾਭਾ ਨਗਰ ਥਾਣੇ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਦੇਰ ਰਾਤ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ।
ਮ੍ਰਿਤਕਾ ਬਿੰਦਿਆ ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ ਘਰਾਂ ਵਿਚ ਸਫਾਈ ਦਾ ਕੰਮ ਕਰਦੀ ਸੀ। ਉਨ੍ਹਾਂ ਦੇ ਇਲਾਕੇ ਵਿਚ ਹੀ ਰਹਿਣ ਵਾਲਾ ਨੌਜਵਾਨ ਵਿਸ਼ਾਲ ਇਕ ਦੁਕਾਨ ‘ਤੇ ਕੰਮ ਕਰਦਾ ਹੈ। ਉਸ ਨੇ ਉਨ੍ਹਾਂ ਦੀ ਧੀ ਨੂੰ ਪ੍ਰੇਮ ਜਾਲ ਵਿਚ ਫਸਾ ਲਿਆ। ਧੀ ਦਾ 1 ਸਾਲ ਤੋਂ ਉਸ ਨੌਜਵਾਨ ਨਾਲ ਪ੍ਰੇਮ ਪ੍ਰਸੰਗ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਨ/ਸ਼ੇ ਦੀ ਓਵਰਡੋਜ਼ ਨਾਲ 24 ਸਾਲਾ ਨੌਜਵਾਨ ਦੀ ਮੌ.ਤ, 4 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿ/ਤਕ
ਸੁਨੀਤਾ ਨੇ ਦੱਸਿਆ ਕਿ ਉੁਸ ਦੀ ਧੀ ਜ਼ਿੱਦ ‘ਤੇ ਅੜੀ ਸੀ ਕਿ ਉਹ ਵਿਸ਼ਾਲ ਨਾਲ ਵਿਆਹ ਹੀ ਵਿਆਹ ਕਰੇਗੀ। ਪੂਰਾ ਪਰਿਵਾਰ ਵਿਆਹ ਲਈ ਰਾਜੀ ਸੀ। ਲਗਭਗ 10 ਦਿਨ ਪਹਿਲਾਂ ਹੀ ਉਸ ਦੀ ਮੰਗਣੀ ਵਿਸ਼ਾਲ ਨਾਲ ਹੋਈ ਸੀ ਤੇ ਵਿਆਹ 28 ਜੂਨ ਨੂੰ ਹੋਣਾ ਸੀ। ਮ੍ਰਿਤਕਾ ਦੀ ਮਾਂ ਨੇ ਦੱਸਿਆ ਕਿ ਸ਼ਾਮ ਨੂੰ ਉਸ ਦੀ ਧੀ ਨੇ ਕਿਹਾ ਕਿ ਤੁਸੀਂ ਬਾਜ਼ਾਰ ਤੋਂ ਮੇਰੇ ਲਈ ਚੂੜਾ ਤੇ ਲਹਿੰਗਾ ਲੈ ਆਓ। ਤੇ ਜਦੋਂ ਚੂੜਾ ਤੇ ਲਹਿੰਗਾ ਖਰੀਦ ਕੇ ਉਹ ਘਰ ਪਰਤੀ ਤਾਂ ਉਸ ਸਮੇਂ ਤੱਕ ਬਿੰਦਿਆ ਨੇ ਖੁਦਕੁਸ਼ੀ ਕਰ ਲਈ ਸੀ। ਸੁਨੀਤਾ ਨੇ ਦੱਸਿਆ ਕਿ ਵਿਸ਼ਾਲ ਨੇ ਉਸ ਦੀ ਧੀ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸੀ ਕਾਰਨ ਹੈ ਕਿ ਧੀ ਨੇ ਮੌਤ ਨੂੰ ਗਲੇ ਲਾ ਲਿਆ।
ਵੀਡੀਓ ਲਈ ਕਲਿੱਕ ਕਰੋ -: