ਕੱਲ੍ਹ ਤੋਂ ਲਗਾਤਾਰ ਪੈ ਰਹੀ ਧੁੰਦ ਕਾਰਨ ਵੱਡੇ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਜਲੰਧਰ ਵਿੱਚ ਲਗਾਤਾਰ ਦੂਜੇ ਦਿਨ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ। ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਇਸ ਧੁੰਦ ਕਾਰਨ ਕਈ ਸੜਕ ਹਾਦਸੇ ਵੀ ਹੋਏ ਹਨ। ਤਾਜ਼ਾ ਘਟਨਾ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਕਾਲਾ ਬਕਰਾ ਪਿੰਡ ਨੇੜੇ ਵਾਪਰੀ। ਇੱਥੇ ਸੰਘਣੀ ਧੁੰਦ ਕਾਰਨ ਪੰਜ ਵਾਹਨ ਆਪਸ ਵਿੱਚ ਟਕਰਾ ਗਏ।
ਦੱਸਿਆ ਜਾ ਰਿਹਾ ਹੈ ਕਿ ਇੱਕ ਅਣਪਛਾਤਾ ਟਰੱਕ ਜਾ ਰਿਹਾ ਸੀ, ਜਿਸ ਦੇ ਪਿੱਛੇ ਇੱਕ ਟਿੱਪਰ ਨੇ ਜ਼ੋਰਦਾਰ ਟੱਕਰ ਮਾਰੀ। ਟਿੱਪਰ ਟਰੱਕ ਅਤੇ ਟਰੱਕ ਦੀ ਟੱਕਰ ਤੋਂ ਬਾਅਦ ਕਈ ਵਾਹਨ ਆਪਸ ਵਿੱਚ ਟਕਰਾ ਗਏ। ਘਟਨਾ ਵਿੱਚ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਖੁਸ਼ਕਿਸਮਤੀ ਨਾਲ, ਹਾਦਸੇ ਨਾਲ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਟੱਕਰ ਕਾਰਨ ਹਾਈਵੇਅ ‘ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ।
ਇਹ ਵੀ ਪੜ੍ਹੋ : ਹਾਦਸੇ ਵਾਲੀ ਥਾਂ ‘ਤੇ 10 ਮਿੰਟਾਂ ‘ਚ ਐਂਬੂਲੈਂਸ ਪਹੁੰਚਾਉਣ ਦੀ ਯੋਜਨਾ ਲਿਆਏਗੀ ਸਰਕਾਰ: ਕੇਂਦਰੀ ਮੰਤਰੀ ਨਿਤਿਨ ਗਡਕਰੀ
ਜਲੰਧਰ ਜ਼ਿਲ੍ਹਾ ਅੱਜ ਧੁੰਦ ਦੇ ਚਿੱਟੇ ਚਾਦਰ ਵਿੱਚ ਢੱਕਿਆ ਹੋਇਆ ਹੈ। ਹਾਦਸੇ ਵਿੱਚ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਸੜਕ ਸੁਰੱਖਿਆ ਬਲ ਦੀ ਟੀਮ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਸੜਕ ਸੁਰੱਖਿਆ ਬਲ ਮੌਕੇ ‘ਤੇ ਪਹੁੰਚਿਆ ਅਤੇ ਵਾਹਨਾਂ ਨੂੰ ਸਾਈਡ ‘ਤੇ ਭੇਜ ਦਿੱਤਾ, ਜਿਸ ਤੋਂ ਬਾਅਦ ਹਾਈਵੇਅ ਨੂੰ ਮੁੜ ਖੋਲ੍ਹ ਦਿੱਤਾ ਗਿਆ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























