ਪੰਜਾਬ ਵਿੱਚ ਸੱਤਾ ‘ਤੇ ਕਾਬਜ਼ ਮਾਨ ਸਰਕਾਰ ਦੇ ਵੀਰਵਾਰ ਨੂੰ 50 ਦਿਨ ਪੂਰੇ ਹੋ ਗਏ ਹਨ। ਇਸ ਮੌਕੇ CM ਭਗਵੰਤ ਮਾਨ ਨੇ ਇੱਕ ਬਿਆਨ ਜਾਰੀ ਕਰਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ 26454 ਨੌਕਰੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸਦੇ ਲਈ ਨੌਜਵਾਨਾਂ ਨੂੰ ਡਿਗਰੀ ਦੇ ਹਿਸਾਬ ਨਾਲ ਨੌਕਰੀ ਮਿਲੇਗੀ, ਸਿਫ਼ਾਰਸ਼ ਤੇ ਰਿਸ਼ਵਤਖੋਰੀ ਨਹੀਂ ਚੱਲੇਗੀ । ਸਰਕਾਰ ਵੱਲੋਂ ਬਿਨ੍ਹਾਂ ਕਿਸੇ ਸਿਫਾਰਸ਼ ‘ਤੇ ਪੂਰੀ ਪਾਰਦਰਸ਼ਤਾ ਨਾਲ ਭਰਤੀ ਕੀਤੀ ਜਾਵੇਗੀ ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਵੱਲੋਂ ਹੋਰ ਵੀ ਪ੍ਰਾਈਵੇਟ ਤੇ ਸਰਕਾਰੀ ਨੌਕਰੀਆਂ ਉਪਲਬਧ ਕਰਵਾਈਆਂ ਜਾਣਗੀਆਂ । CM ਭਗਵੰਤ ਮਾਨ ਨੇ ਕਿਹਾ ਕਿ ਮੈਂ ਜੋ ਵੀ ਫੈਸਲਾ ਲਵਾਂਗਾ ਉਹ ਜਨਤਾ ਦੇ ਹੱਕਾਂ ਲਈ ਫੈਸਲਾ ਲਵਾਂਗਾ । ਉਨ੍ਹਾਂ ਕਿਹਾ ਆਉਣ ਵਾਲੇ ਬਜਟ ਸੈਸ਼ਨ ਵਿੱਚ ਸੂਬੇ ਦੇ ਲੋਕਾਂ ਨੂੰ ਹੋਰ ਵੀ ਚੰਗੀਆਂ ਖ਼ਬਰਾਂ ਮਿਲਣਗੀਆਂ ।
ਇਹ ਵੀ ਪੜ੍ਹੋ: ‘ਪੰਜਾਬ ਦੀ ਕੋਲੇ ਦੀ ਖਾਣ ਝਾਰਖੰਡ ‘ਚ 2015 ਤੋਂ ਬੰਦ ਪਈ ਸੀ, ਅਸੀਂ ਚਾਲੂ ਕਰਵਾ ਦਿੱਤੀ ਹੈ’ : CM ਮਾਨ
ਦੱਸ ਦੇਈਏ ਕਿ CM ਮਾਨ ਸਰਕਾਰ ਨੇ ਵੀਰਵਾਰ ਨੂੰ ਇੱਕ ਹੋਰ ਵਾਅਦਾ ਪੂਰਾ ਕਰਦਿਆਂ 26,454 ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਪੋਰਟਲ ਉਪਰ ਅਪਲਾਈ ਕਰਨ ਲਈ ਕਿਹਾ ਗਿਆ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਨੂੰ ਭਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਸੀ। ਇਸ ਭਰਤੀ ਦੀ ਪ੍ਰਕਿਰਿਆ ਹੁਣ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: