ਪੰਜਾਬ ਦੇ ਲੋਕਾਂ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 11 ਨਵੰਬਰ ਤੋਂ 6 ਨਵੀਆਂ ਉਡਾਣਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਉਡਾਣਾਂ ਗੋ-ਏਅਰ ਕੰਪਨੀ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਏਅਰਪੋਰਟ ਦੇ ਡਾਇਰੈਕਟਰ ਜਨਰਲ ਵਿਪਨ ਕਾਂਤ ਸੇਠ ਨੇ ਦੱਸਿਆ ਕਿ 6 ਨਵੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਉਡਾਣਾਂ ਵਿੱਚ 3 ਉਡਾਣਾਂ ਅੰਮ੍ਰਿਤਸਰ-ਦਿੱਲੀ ਦੀਆਂ ਹੋਣਗੀਆਂ ਜੋ ਸਵੇਰੇ 7 ਵਜੇ, ਦੁਪਹਿਰ 3 ਵਜੇ ਅਤੇ ਰਾਤ 10:15 ’ਤੇ ਉਡਾਣ ਭਰਨਗੀਆਂ । ਇਸ ਤੋਂ ਇਲਾਵਾ 2 ਉਡਾਣਾਂ ਅੰਮ੍ਰਿਤਸਰ ਤੋਂ ਮੁੰਬਈ ਜਾਣ ਵਾਲੀਆਂ ਹੋਣਗੀਆਂ, ਜੋ ਸਵੇਰੇ 11.30 ਤੇ ਦੂਜੀ ਰਾਤ 8.45 ’ਤੇ ਉਡਾਣ ਭਰਨਗੀਆਂ।
ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਡਟੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ‘ਤੇ ਬੇਰਹਿਮੀ ਨਾਲ ਲਾਠੀਚਾਰਜ, (ਤਸਵੀਰਾਂ)
ਇਸ ਤੋਂ ਇਲਾਵਾ ਇੱਕ ਫਲਾਈਟ ਅੰਮ੍ਰਿਤਸਰ-ਸ਼੍ਰੀਨਗਰ ਵਿਚਾਲੇ ਸ਼ੁਰੂ ਕੀਤੀ ਜਾ ਰਹੀ ਹੈ, ਜੋ ਦੁਪਹਿਰ 12.10 ’ਤੇ ਰਵਾਨਾ ਹੋਵੇਗੀ ਅਤੇ 50 ਮਿੰਟ ਵਿੱਚ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਵੇਗੀ।
ਉੱਥੇ ਹੀ ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਉਨ੍ਹਾਂ ਨੇ ਹਵਾਈ ਅੱਡੇ ਦਾ ਦੌਰਾ ਕੀਤਾ ਤੇ ਏਅਰਪੋਰਟ ਡਾਇਰੈਕਟਰ ਸਣੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਔਜਲਾ ਨੇ ਦੱਸਿਆ ਕਿ ਹਵਾਈ ਕੰਪਨੀ ਗੋ-ਏਅਰ ਵੱਲੋਂ ਅੰਮ੍ਰਿਤਸਰ ਤੋਂ ਛੇ ਹੋਰ ਨਵੀਆਂ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜੋ 11 ਨਵੰਬਰ ਤੋਂ ਸ਼ੁਰੂ ਹੋਣਗੀਆਂ।
ਇਹ ਵੀ ਪੜ੍ਹੋ: ਬਹਿਬਲ ਗੋਲੀਕਾਂਡ ਮਾਮਲੇ ‘ਚ ਨਾਮਜ਼ਦ SP ਬਿਕਰਮਜੀਤ ਨੂੰ ਚੰਨੀ ਸਰਕਾਰ ਨੇ ਕੀਤਾ ਬਹਾਲ
ਇਸ ਤੋਂ ਇਲਾਵਾ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਉਨ੍ਹਾਂ ਨੇ ਇੱਕ ਪੱਤਰ ਭੇਜ ਕੇ ਨਾਂਦੇੜ ਅਤੇ ਪਟਨਾ ਸਾਹਿਬ ਲਈ ਬੰਦ ਕੀਤੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਪੱਤਰ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਨਾਂਦੇੜ ਲਈ ਹਫ਼ਤੇ ਵਿੱਚ ਇਕ ਉਡਾਣ ਸ਼ੁਰੂ ਕਰਨ ਦੀ ਹਾਮੀ ਭਰੀ ਹੈ, ਪਰ ਪਟਨਾ ਸਾਹਿਬ ਲਈ ਉਡਾਣ ਸ਼ੁਰੂ ਕਰਨ ਤੋਂ ਅਜੇ ਟਾਲਾ ਵੱਟਿਆ ਹੈ।
ਵੀਡੀਓ ਲਈ ਕਲਿੱਕ ਕਰੋ -: