7 killed in : ਕੋਰੋਨਾ ਨੇ ਪੂਰੇ ਦੇਸ਼ ਵਿਚ ਹਾਹਾਕਾਰ ਮਚਾਈ ਹੋਈ ਹੈ। ਪਾਬੰਦੀਆਂ ਦੇ ਬਾਵਜੂਦ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ।
ਪੰਜਾਬ ਦਾ ਹਰੇਕ ਜਿਲ੍ਹਾ ਕੋਰੋਨਾ ਤੋਂ ਪ੍ਰਭਾਵਿਤ ਹੋ ਰਿਹਾ ਹੈ। ਕੋਵਿਡ-19 ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਵਧਣ ਦੇ ਨਾਲ-ਨਾਲ ਕੋਰੋਨਾ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਦੀਆਂ ਚਿੰਤਾਵਾਂ ਵਧਣ ਲੱਗੀਆਂ ਹਨ। ਜ਼ਿਲ੍ਹਾ ਫਾਜ਼ਿਲਕਾ ਅਬੋਹਰ ‘ਚ ਕਰੋਨਾ ਨੇ ਇਕੋ ਦਿਨ ਵਿਚ 7 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸਸਕਾਰ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਦੇ ਸੇਵਾਦਾਰ ਰਾਜੂ ਚਰਾਇਆ ਅਤੇ ਸੇਵਾਦਾਰ ਬਿੱਟੂ ਨਰੂਲਾ ਨੇ ਆਪਣੀ ਟੀਮ ਅਤੇ ਮੈਡੀਕਲ ਟੀਮ ਨਾਲ ਕੀਤਾ ਸੀ।
ਜੋ ਪਹਿਲਾਂ ਵੀ ਲਾਵਾਰਿਸ ਲਾਸ਼ਾਂ ਦਾ ਅੰਤਿਮ ਸੰਸਕਾਰ ਕਰ ਰਿਹਾ ਹੈ। ਇਹੋ ਸੰਸਥਾ ਪਿਛਲੇ 1 ਤੋਂ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੇ ਮ੍ਰਿਤਕਾਂ ਦਾ ਸਸਕਾਰ ਵੀ ਕਰ ਰਹੇ ਹਨ, ਉਨ੍ਹਾਂ ਦੀ ਨਿਰਵਿਘਨ ਸੇਵਾ ਨਿਰੰਤਰ ਜਾਰੀ ਹੈ, ਜਿਸ ਵਿੱਚ ਸ਼ਿਵ ਭੂਮੀ ਅਬੋਹਰ ਦੇ ਮੈਂਬਰਾਂ ਦਾ ਵੀ ਮਹੱਤਵਪੂਰਨ ਯੋਗਦਾਨ ਹੈ।
ਸਿਵਲ ਹਸਪਤਾਲ ਦੇ ਡਾ: ਟਹਿਲ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਦੀ ਪਕੜ ਕਾਰਨ ਤਕਰੀਬਨ 7 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚੋਂ ਛੇ ਵਿਅਕਤੀਆਂ ਦਾ ਨਰ ਸੇਵਾ ਨਰਾਇਣ ਸੇਵਾ ਦੀ ਮਦਦ ਨਾਲ ਅੰਤਮ ਸਸਕਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਆਮ ਲੋਕਾਂ ਦੀ ਸਹਾਇਤਾ ਕੀਤੀ ਹੈ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਕੋਵਿਡ -19 ਨੂੰ ਹਲਕੇ ਵਿਚ ਨਹੀਂ ਲਿਆ ਜਾਣਾ ਚਾਹੀਦਾ। ਹਰ ਇਕ ਨੂੰ ਮਾਸਕ ਪਾਉਣਾ ਚਾਹੀਦਾ ਹੈ ਅਤੇ ਸੋਸ਼ਲ ਡਿਸਟੈਂਸਿੰਗ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮੋਗਾ ‘ਚ MIG -21 ਕ੍ਰੈਸ਼ ਹੋਣ ਤੋਂ ਬਾਅਦ ਜਹਾਜ਼ ਦੇ ਪੁਰਜ਼ੇ ਤੇ ਬਲੈਕ ਬਾਕਸ ਹੀ ਚੁੱਕ ਕੇ ਲੈ ਗਏ ਲੋਕ