ਅੰਮ੍ਰਿਤਸਰ ਵਿੱਚ ਲਗਾਤਾਰ ਹੀ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਦਿਨੀ ਅੰਮ੍ਰਿਤਸਰ ਦੇ ਪ੍ਰਤਾਪ ਨਗਰ ਇਲਾਕੇ ਦੇ ਵਿੱਚ ਇੱਕ ਘਰ ਦੇ ਵਿੱਚ ਇੱਕ ਵਿਅਕਤੀ ਵੱਲੋਂ 70 ਲੱਖ ਰੁਪਏ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਉਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ 24 ਘੰਟਿਆਂ ਦੇ ਅੰਦਰ ਹੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।

70 lakhs theft case in Amritsar
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ACP ਵਨੀਤ ਅਹਿਲਆਵਤ ਨੇ ਦੱਸਿਆ ਕਿ 6 ਜਨਵਰੀ ਨੂੰ ਪ੍ਰਤਾਪ ਨਗਰ ਇਲਾਕੇ ਵਿੱਚ ਇੱਕ ਘਰ ਦੇ ਵਿੱਚ 70 ਲੱਖ ਰੁਪਏ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ। ਜਿਸ ਵਿੱਚ ਪਰਿਵਾਰ ਨੇ ਦੱਸਿਆ ਸੀ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਸਸਕਾਰ ਲਈ ਸ਼ਹੀਦਾਂ ਸਾਹਿਬ ਨਜ਼ਦੀਕ ਸ਼ਮਸ਼ਾਨ ਘਾਟ ਵਿਖੇ ਗਏ ਸਨ ਤੇ ਪਿੱਛੋਂ ਉਹਨਾਂ ਦੇ ਘਰ ਵਿੱਚ ਚੋਰੀ ਦੀ ਵਾਰਦਾਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਹਰ ਐਂਗਲ ਤੋਂ ਜਾਂਚ ਕਰਦੇ ਹੋਏ 24 ਘੰਟਿਆਂ ਵਿੱਚ ਹੀ ਆਰੋਪੀ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਹ ਵੀ ਪੜ੍ਹੋ : ਖਨੌਰੀ ਧਰਨੇ ‘ਚ ਪਾਣੀ ਗਰਮ ਕਰਨ ਵਾਲਾ ਦੇਸੀ ਲੱਕੜਾਂ ਵਾਲਾ ਗੀਜਰ ਫ.ਟਿ.ਆ, ਇੱਕ ਨੌਜਵਾਨ ਝੁ.ਲਸਿ/ਆ
ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਵੀਰੂ ਦੇ ਰੂਪ ਵਿੱਚ ਹੋਈ ਹੈ ਜੋ ਕਿ ਨਿਊ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਹਾਸਿਲ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ ਬਰੀਕੀ ਨਾਲ ਪੁੱਛਗਿੱਛ ਕਰਕੇ ਚੋਰੀ ਕੀਤੇ ਸੋਨੇ ਦੇ ਗਹਿਣੇ ਤੇ 1150 ਗ੍ਰਾਮ ਦੀ ਬਰਾਮਦਗੀ ਵੀ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ‘ਤੇ ਪਹਿਲਾਂ ਵੀ ਵੱਖ-ਵੱਖ ਪੁਲਿਸ ਸਟੇਸ਼ਨਾਂ ਦੇ ਵਿੱਚ ਦੋ ਮਾਮਲੇ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -:
