ਬਾਲਗਾਂ ਵਾਂਗ, ਬੱਚੇ ਵੀ ਕੋਵਿਡ-19 ਦਾ ਸ਼ਿਕਾਰ ਹੋ ਰਹੇ ਹਨ ਅਤੇ ਕੇਸ ਚਿੰਤਾਜਨਕ ਦਰ ਨਾਲ ਵੱਧ ਰਹੇ ਹਨ। ਬੱਚਿਆਂ ਨੂੰ ਇਸ ਘਾਤਕ ਵਾਇਰਸ ਤੋਂ ਸੁਰੱਖਿਅਤ ਰੱਖਣਾ ਅਤੇ ਸਿਹਤਮੰਦ ਰਹਿਣ ਵਿੱਚ ਮਦਦ ਕਰਨਾ ਸਮੇਂ ਦੀ ਲੋੜ ਹੈ! ਕੋਰੋਨਾਵਾਇਰਸ ਨੂੰ ਦੂਰ ਰੱਖਣ ਲਈ ਕੁਝ ਜ਼ਰੂਰੀ ਨੁਕਤਿਆਂ ਬਾਰੇ ਹੋਰ ਜਾਣਨ ਲਈ ਪੜ੍ਹੋ: ਨਾਲ ਹੀ, ਆਪਣੇ ਬੱਚਿਆਂ ਤੋਂ ਇਹਨਾਂ ਟ੍ਰੀਕਸ ਦੀ ਪਾਲਣਾ ਮਜ਼ਬੂਰ ਕਰਵਾਓ ।
ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਅਤੇ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਸਮੇਤ ਪ੍ਰਾਈਵੇਟ ਹਸਪਤਾਲਾਂ ਵਿੱਚ ਲੋੜੀਂਦੀ ਮੈਡੀਕਲ ਆਕਸੀਜਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਜਿਲਿਆਂ ਵਿੱਚ 75 ਪ੍ਰੈਸ਼ਰ ਸਵਿੰਗ ਐਡਜ਼ੋਰਪਸ਼ਨ (ਪੀ.ਐਸ.ਏ.) ਪਲਾਂਟ ਸਥਾਪਤ ਕੀਤੇ ਜਾਣਗੇ ਤਾਂ ਜੋ ਅਤਿ-ਸੰਭਾਵਿਤ ਤੀਜੀ ਕੋਵਿਡ ਲਹਿਰ ਦਾ ਡੱਟ ਕੇ ਮੁਕਾਬਲਾ ਕੀਤਾ ਜਾ ਸਕੇ। ਇਹ ਪ੍ਰਗਟਾਵਾ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਐਤਵਾਰ ਨੂੰ ਇਥੇ ਸੂਬੇ ਦੀਆਂ ਸਿਹਤ ਸੰਭਾਲ ਸੰਸਥਾਵਾਂ ਵਿੱਚ ਮੈਡੀਕਲ ਆਕਸੀਜਨ ਦੇ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਜ਼ਿਕਰਯੋਗ ਹੈ ਕਿ ਬਰਨਾਲਾ ਅਤੇ ਨੰਗਲ ਵਿਖੇ ਦੋ ਪਲਾਂਟ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ ਬਾਕੀਆਂ ਦਾ ਕੰਮ ਜੋਰਾਂ-ਸ਼ੋਰਾਂ ‘ਤੇ ਚੱਲ ਰਿਹਾ ਹੈ। ਮੈਡੀਕਲ ਕਾਲਜ ਅੰਮਿ੍ਰਤਸਰ ਅਤੇ ਪਟਿਆਲਾ ਵਿਖੇ ਵੀ ਦੋ ਨਵੇਂ ਟ੍ਰਾਇਲ ਪਲਾਂਟ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਸਾਰੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ 5,000(ਓ.ਸੀਜ਼.) ਤੋਂ ਵੱਧ ਆਕਸੀਜਨ ਕੰਸਨਟ੍ਰੇਟਰ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਸਦੇ ਨਾਲ ਹੀ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਖਰੀਦੇ ਗਏ 3,000 ਓ.ਸੀਜ਼. ਵੀ ਸੂਬੇ ਦੇ ਹਸਪਤਾਲਾਂ ਵਿਚ ਵੰਡੇ ਜਾ ਰਹੇ ਹਨ।