ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਹੈ, ਜਿਸ ਕਾਰਨ ਉਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। 24 ਘੰਟਿਆਂ ਵਿੱਚ ਪਾਣੀ ਦੇ ਪੱਧਰ ਵਿੱਚ 3 ਫੁੱਟ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੌਂਗ ਡੈਮ ਪ੍ਰਸਾਸ਼ਨ ਨੇ ਪਹਿਲਾਂ ਚੱਲ ਰਹੇ ਪਾਣੀ ਵਿੱਚ 6000 ਕਿਊਸਿਕ ਪਾਣੀ ਦਾ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਹੁਣ ਵੱਧ ਤੋਂ ਵੱਧ 75000 ਕਿਊਸਿਕ ਪਾਣੀ ਛੱਡਣ ਬਾਰੇ ਅਗਾਉਂ ਸੂਚਨਾ ਜਾਰੀ ਕੀਤੀ ਗਈ ਹੈ।

ਇਹ ਜਾਣਕਾਰੀ ਬੀਬੀਐਮਬੀ ਦੇ ਵਧੀਕ ਨਿਗਰਾਨ ਇੰਜੀਨੀਅਰ ਵਾਟਰ ਰੈਗੂਲੇਸ਼ਨ ਸੈਲ ਤਲਵਾੜਾ ਵਲੋਂ ਪੱਤਰ ਜਾਰੀ ਕਰਕੇ ਸਾਂਝੀ ਕੀਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਪੌਂਗ ਡੈਮ ਵਿੱਚ ਵਧ ਰਹੇ ਪਾਣੀ ਦੇ ਪੱਧਰ ਕਾਰਨ ਵਾਧੂ ਪਾਣੀ ਅੱਗੇ ਛੱਡਣਾ ਪੈ ਰਿਹਾ ਹੈ। ਇਹ ਪਾਣੀ ਲਗਾਤਾਰ ਇੱਕ ਸਮਰੱਥਾ ਅਨੁਸਾਰ ਵਧਾਇਆ ਜਾਵੇਗਾ ਅਤੇ ਵੱਧ ਤੋਂ ਵੱਧ 75000 ਕਿਊਂਸਿਕ ਪਾਣੀ ਪੌਂਗ ਡੈਮ ਤੋਂ ਹੇਠਾਂ ਛੱਡਿਆ ਜਾਵੇਗਾ।
ਇਹ ਵੀ ਪੜ੍ਹੋ : ਜਲੰਧਰ ‘ਚ ਵੱਡੀ ਸਾਜ਼ਿਸ਼ ਨਾਕਾਮ ! ਕਾਊਂਟਰ ਇੰਟੈਲੀਜੈਂਸ ਵੱਲੋਂ ਇੱਕ ਹੈਂਡ ਗ੍ਰ.ਨੇ/ਡ ਕੀਤਾ ਗਿਆ ਬਰਾਮਦ
ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ। ਭਾਖੜਾ ਦਾ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਤੋਂ 15 ਫੁੱਟ ਹੇਠਾਂ ਹੈ। ਭਾਖੜਾ ਡੈਮ ਵਿੱਚ ਸਵੇਰੇ ਪਾਣੀ ਦਾ ਪੱਧਰ 1665 ਫੁੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1715 ਫੁੱਟ ਦਰਜ ਕੀਤਾ ਗਿਆ, ਜੋ ਕਿ 1730 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ 15 ਫੁੱਟ ਹੇਠਾਂ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਹਿਮਾਚਲ ਵਿੱਚ ਮੀਂਹ ਪੈਂਦਾ ਰਿਹਾ ਤਾਂ ਇਹ ਪੰਜਾਬ ਲਈ ਹੋਰ ਮੁਸ਼ਕਲਾਂ ਪੈਦਾ ਕਰ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























