ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕਈ ਜ਼ਿਲ੍ਹਿਆਂ ਅਤੇ ਵਿਭਾਗਾਂ ਵਿੱਚ ਕੰਮ ਕਰ ਰਹੇ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ 9 ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਬਦੀਲੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਣਾਲੀ ਨੂੰ ਹੋਰ ਮਜ਼ਬੂਤ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣਾਉਣਾ ਹੈ।
IAS ਅਧਿਕਾਰੀਆਂ ਦੇ ਤਬਾਦਲੇ
ਅਰਵਿੰਦ ਕੁਮਾਰ ਐਮਕੇ (IAS) ਨੂੰ ਹੁਣ ਸਕੂਲ ਸਿੱਖਿਆ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਅਤੇ ਡਾਇਰੈਕਟਰ ਜਨਰਲ, ਸਕੂਲ ਸਿੱਖਿਆ ਦੇ ਨਾਲ-ਨਾਲ ਡਾਇਰੈਕਟਰ, ਖਜ਼ਾਨਾ ਅਤੇ ਲੇਖਾ ਦਾ ਚਾਰਜ ਦਿੱਤਾ ਗਿਆ ਹੈ।
ਗਿਰੀਸ਼ ਦਿਆਲਨ (IAS) ਨੂੰ ਹੁਣ ਰਜਿਸਟਰਾਰ, ਸਹਿਕਾਰੀ ਸਭਾਵਾਂ ਬਣਾਇਆ ਗਿਆ ਹੈ। ਉਹ ਪਹਿਲਾਂ ਸਕੂਲ ਸਿੱਖਿਆ ਅਤੇ ਉੱਚ ਸਿੱਖਿਆ ਵਿਭਾਗ ਵਿੱਚ ਡਾਇਰੈਕਟਰ ਜਨਰਲ ਸਨ।
ਹਰਪ੍ਰੀਤ ਸਿੰਘ ਸੂਦਨ (IAS) ਨੂੰ ਵਿਸ਼ੇਸ਼ ਸਕੱਤਰ (ਮਾਲੀਆ) ਦੇ ਨਾਲ-ਨਾਲ ਖੇਡ ਅਤੇ ਯੁਵਾ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਅਤੇ ਉੱਚ ਸਿੱਖਿਆ ਵਿਭਾਗ ਦੇ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ।


PCS ਅਧਿਕਾਰੀਆਂ ਦੇ ਤਬਾਦਲੇ
ਰਾਕੇਸ਼ ਕੁਮਾਰ ਪੋਪਲੀ (PCS) ਨੂੰ ਹੁਣ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ ਦੇ ਵਧੀਕ ਮੁੱਖ ਪ੍ਰਸ਼ਾਸਕ ਦੇ ਨਾਲ-ਨਾਲ ਗ੍ਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (GMADA), ਐਸਏਐਸ ਨਗਰ ਦਾ ਵਧੀਕ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।
ਅਮਿਤ ਸਰੀਨ (PCS) ਨੂੰ ਸੰਯੁਕਤ ਸਕੱਤਰ, ਰੱਖਿਆ ਸੇਵਾਵਾਂ ਭਲਾਈ ਦੇ ਨਾਲ-ਨਾਲ ਸਕੱਤਰ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨਿਯੁਕਤ ਕੀਤਾ ਗਿਆ ਹੈ।
ਅੰਕੁਰ ਮਹਿੰਦਰੂ (PCS) ਨੂੰ ਐਸਡੀਐਮ ਮੁਕੇਰੀਆਂ ਨਿਯੁਕਤ ਕੀਤਾ ਗਿਆ ਹੈ।
ਵਿਕਾਸ ਹੀਰਾ (PCS) ਨੂੰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਦਾ ਵਧੀਕ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।
ਹਰਜੋਤ ਕੌਰ (PCS), ਜੋ ਫਿਰੋਜ਼ਪੁਰ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਸਨ, ਹੁਣ ਐਸਡੀਐਮ, ਪਟਿਆਲਾ ਹੋਣਗੇ।
ਇਹ ਵੀ ਪੜ੍ਹੋ : ਲੁਧਿਆਣਾ ‘ਚ 7 ਮਹੀਨਿਆਂ ਦੀ ਲਾਪਤਾ ਬੱਚੀ ਮਿਲੀ ਵਾਪਸ, ਹਸਪਤਾਲ ਕਰਾਇਆ ਗਿਆ ਭਰਤੀ
ਗੁਰਦੇਵ ਸਿੰਘ ਧਾਮ (PCS), ਜੋ ਕਿ ਐਸਡੀਐਮ, ਪਟਿਆਲਾ ਸਨ, ਹੁਣ ਫਿਰੋਜ਼ਪੁਰ ਵਿੱਚ ਮੁੱਖ ਮੰਤਰੀ ਦੇ ਫੀਲਡ ਅਫਸਰ ਅਤੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਣਗੇ।
ਵੀਡੀਓ ਲਈ ਕਲਿੱਕ ਕਰੋ -:
























