ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ The Pablo’s Club ‘ਤੇ ਵੱਡਾ ਐਕਸ਼ਨ ਲੈਂਦੇ ਹੋਏ ਪੁਲਿਸ ਨੇ 9 ਬੰਦਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਲੱਬ ਦੇ ਮਾਲਕ ਤੇ ਮੈਨੇਜਰ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਸ ਦੇ ਨਾਲ ਹੀ ਪੁਲਿਸ ਨੇ ਸਾਰੇ ਕਲੱਬਾਂ ਤੇ ਰੈਸਟੋਰੈਂਟਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਅਜਿਹੇ ਨਾਜਾਇਜ਼ ਧੰਦੇ ਨਾ ਚਲਾਉਣ।
ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੰਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਕਲੱਬ ‘ਤੇ ਰੇਡ ਮਾਰੀ ਗਈ ਸੀ। ਉਥੋਂ ਹੁੱਕੇ ਵਗੈਰਾ ਬਰਾਮਦ ਹੋਏ ਸਨ। ਕਲੱਬ ਦੀ ਸੀਸੀਟੀਵੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਉਸ ਵੇਲੇ ਉਥੇ 7 ਬੰਦੇ ਮੌਜੂਦ ਸਨ, ਜਿਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਇਸ ਦੇ ਨਾਲ ਹੀ ਮਾਲਕ ਤੇ ਮੈਨੇਜਰ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ।
ਦੱਸ ਦੇਈਏ ਇਸ ਕਲੱਬ ‘ਤੇ ਬੀਤੇ ਸ਼ਨੀਵਾਰ ਨੂੰ ਰੇਡ ਕੀਤੀ ਗਈ ਸੀ, ਜਿਥੇ ਸ਼ਰੇਆਮ ਲੋਕਾਂ ਨੂੰ ਨਸ਼ਾ ਪਰੋਸਿਆ ਜਾ ਰਿਹਾ ਹੈ। ਇਥੇ ਖਾਣ-ਪੀਣ ਦੀ ਆੜ ਵਿਚ ਨਾਜਾਇਜ਼ ਧੰਦਾ ਚੱਲ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਐੱਫ.ਆਈ.ਆਰ ਦਰਜ ਕਰਕੇ ਇਸ ਨਾਲ ਸਬੰਧਤ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਐਕਸ਼ਨ, 191 ਪੁਲਿਸ ਥਾਣਿਆਂ ਦੇ ਮੁਨਸ਼ੀਆਂ ਦਾ ਕੀਤਾ ਤਬਾਦਲਾ
ਜਦੋਂ ਪੁਲਿਸ ਨੇ ਰੇਡ ਮਾਰੀ ਤਾਂ ਅੰਦਰ ਸ਼ਰਾਬ ਤੇ ਖਾਣ-ਪੀਣ ਦੇ ਸਮਾਨ ਦੇ ਨਾਲ-ਨਾਲ ਹੁੱਕੇ ਵੀ ਪਰੋਸੇ ਜਾ ਰਹੇ ਸਨ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇਸ ਰੈਸਟੋਰੈਂਟ ਵਿਚ ਰੇਡ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
