ਜੇ ਇਨਸਾਨ ਦੇ ਇਰਾਦੇ ਪੱਕੇ ਹੋਣ ਤਾਂ ਉਮਰ ਕਦੇ ਵੀ ਰੁਕਾਵਟ ਨਹੀਂ ਬਣਦੀ। 93 ਸਾਲਾ ਬਾਬਾ ਇੰਦਰ ਸਿੰਘ ਨੇ ਇਸ ਗੱਲ ਨੂੰ ਸੱਚ ਸਾਬਤ ਕਰ ਦਿੱਤਾ । ਬਾਬਾ ਇੰਦਰ ਸਿੰਘ ਨੇ 93 ਸਾਲ ਦੀ ਉਮਰ ਤੱਕ ਲੰਬੀ ਛਾਲ, 200 ਮੀਟਰ ਦੌੜ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ 40 ਸੋਨ ਤਗਮੇ, 9 ਚਾਂਦੀ ਦੇ ਤਗਮੇ, 8 ਕਾਂਸੀ ਦੇ ਤਗਮੇ ਜਿੱਤ ਹੋਏ ਹਨ।
ਇਸ ਸਬੰਧੀ ਇੰਦਰ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ 11 ਕਿਲੋਮੀਟਰ ਦੌੜਦੇ ਹਨ। ਉਹਨਾਂ ਨੇ ਦੱਸਿਆ ਕਿ ਉਹ ਸਧਾਰਨ ਭੋਜਨ ਖਾਂਦੇ ਹਨ ਜਿਸ ਵਿੱਚ ਲਾਲ ਮਿਰਚ ਦੀ ਚਟਨੀ, ਲੱਸੀ, ਮੱਖਣ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਹ ਸਭ ਉਨ੍ਹਾਂ ਦਾ ਪਸੰਦੀਦਾ ਭੋਜਨ ਹੈ। ਉਹ ਗੁੜ ਖਾਣ ਦੇ ਵੀ ਬਹੁਤ ਸ਼ੌਕੀਨ ਹਨ । ਬਾਬਾ ਇੰਦਰ ਸਿੰਘ ਨਾਲ ਗੱਲ ਕਰਨ ‘ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਅੰਤਰਰਾਸ਼ਟਰੀ ਪ੍ਰਤੀਯੋਗਤਾ ਵਿੱਚ ਭਾਗ ਲੈਣ ਦੀ ਇੱਛਾ ਹੈ। ਉਨ੍ਹਾਂ ਦੱਸਿਆ ਕਿ ਹੁਣ ਉਹ ਬੰਗਲੌਰ ਤੇ ਪੰਚਕੂਲਾ ਵਿੱਚ ਹੋਣ ਵਾਲੀਆਂ ਨੈਸ਼ਨਲ ਵੈਟਰਨ ਖੇਡਾਂ ਲਈ ਵੀ ਆਪਣੇ ਆਪ ਨੂੰ ਤਿਆਰ ਕਰ ਰਹੇ ਹਨ।
ਇਹ ਵੀ ਪੜ੍ਹੋ: ਕੈਨੇਡਾ ‘ਚ ਵਾਪਰਿਆ ਭਿਆਨਕ ਹਾਦਸਾ, ਪੰਜਾਬਣ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ
ਦੱਸ ਦੇਈਏ ਕਿ ਬਾਬਾ ਇੰਦਰ ਸਿੰਘ ਜਦੋਂ 75 ਸਾਲ ਦੇ ਸਨ ਤਾਂ ਉਨ੍ਹਾਂ ਨੇ ਖੇਡਾਂ ਵਿੱਚ ਹਿੱਸਾ ਲਿਆ ਤੇ 3 ਗੋਲਡ ਮੈਡਲ ਜਿੱਤੇ। ਇਸ ਤੋਂ ਬਾਅਦ ਤੋਂ ਉਹ ਲਗਾਤਾਰ ਜਿੱਤਦੇ ਆ ਰਹੇ ਹਨ। ਪਿਛਲੇ ਸਾਲ ਨਵੰਬਰ ਵਿੱਚ ਵੀ ਉਨ੍ਹਾਂ ਨੇ ਮਸਤੂਆਣਾ ਵਿੱਚ ਖੇਡਾਂ ਵਿੱਚ ਹਿੱਸਾ ਲਿਆ ਸੀ ਅਤੇ ਗੋਲਡ ਮੈਡਲ ਜਿੱਤਿਆ ਸੀ।
ਵੀਡੀਓ ਲਈ ਕਲਿੱਕ ਕਰੋ -: