ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਕਸਬੇ ਦੇ ਪਿੰਡ ਰੁੜਕੀ ਤੋਂ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ 13 ਸਾਲਾ ਲੜਕੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਾਸੂਮ ਦਾ ਕਤਲ ਸਿਰਫ਼ ਇਸ ਲਈ ਕਰ ਦਿੱਤਾ ਗਿਆ ਕਿਉਂਕਿ ਉਸ ‘ਤੇ ਕਬੂਤਰ ਚੋਰੀ ਕਰਨ ਦਾ ਦੋਸ਼ ਸੀ। ਪੁਲਿਸ ਵੱਲੋਂ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ 45 ਸਾਲ ਦੇ ਤਰਲੋਚਨ ਸਿੰਘ ਨਾਮ ਦੇ ਵਿਅਕਤੀ ਵੱਲੋਂ ਇਸ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਤਰਲੋਚਨ ਸਿੰਘ ਲੜਕੇ ਦੇ ਘਰ ਗਿਆ ਸੀ ਕਿ ਉਸਨੇ ਉਸਦਾ ਕਬੂਤਰ ਚੋਰੀ ਕਰ ਲਿਆ ਹੈ। ਜਦੋਂ ਉਸਨੂੰ ਲੜਕੇ ਦਾ ਪਤਾ ਲੱਗਾ ਤਾਂ ਉਸਨੇ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਮੋਗਾ : ਕਾਰ ਸਣੇ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਿਆ ਸੀ ਨੌਜਵਾਨ, 4 ਦਿਨਾਂ ਬਾਅਦ ਦੇ/ਹ ਹੋਈ ਬਰਾਮਦ
ਮ੍ਰਿਤਕ ਬੱਚੇ ਦੀ ਪਛਾਣ ਰਾਜਾ ਸਿੰਘ ਵਜੋਂ ਹੋਈ ਹੈ, ਜੋ ਕਿ ਸੱਤਵੀਂ ਜਮਾਤ ਦਾ ਵਿਦਿਆਰਥੀ ਸੀ। ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜਾ ਸਿੰਘ 7ਵੀਂ ਜਮਾਤ ਵਿੱਚ ਪੜ੍ਹਦਾ ਸੀ ਅਤੇ ਸਕ੍ਰੈਪ ਪਲੇਅਰ ਸੀ। ਉਨ੍ਹਾਂ ਨੇ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























