ਫਾਜ਼ਿਲਕਾ ‘ਤੋਂ ਇੱਕ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 19 ਸਾਲਾ ਲੜਕੇ ਦਾ ਬੇਰਹਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੇਮ ਸਬੰਧਾਂ ਦੇ ਚਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੜਕੀ ਵਾਲਿਆਂ ‘ਤੇ ਕਤਲ ਦੇ ਇਲਜ਼ਾਮ ਲੱਗੇ ਹਨ। ਮਾਮਲੇ ਵਿੱਚ ਪੁਲਿਸ ਨੇ ਲੜਕੀ ਸਮੇਤ 5 ਲੋਕਾਂ ਖਿਲਾਫ ਕੇਸ ਦਰਜ ਕੀਤਾ ਹੈ। ਪੀੜਤ ਨੌਜਵਾਨ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : CM ਰਿਹਾਇਸ਼ ਪਹੁੰਚੇ AAP ਨੇਤਾ ਸੰਜੇ ਸਿੰਘ, ਮੁੱਖ ਮੰਤਰੀ ਮਾਨ ਨੇ ਖੁਦ ਘਰੋਂ ਬਾਹਰ ਆ ਕੇ ਕੀਤਾ ਸਵਾਗਤ
ਦੱਸਿਆ ਜਾ ਰਿਹਾ ਹੈ ਕਿ ਲੜਕੀ ਵਾਲੇ ਨੌਜਵਾਨ ਨੂੰ ਘਰੋਂ ਬੁਲਾ ਕੇ ਲੈ ਕੇ ਗਏ ਸੀ। ਇਸ ਤੋਂ ਬਾਅਦ ਪਰਿਵਾਰ ਨੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਇਸ ਮਗਰੋਂ ਨੌਜਵਾਨ ਦਾ ਗਲਤ ਪਤਾ ਦੱਸ ਕੇ ਜ਼ਖਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਛੱਡ ਦਿੱਤਾ। ਇੱਥੇ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਲੜਕੀ ਸਣੇ ਉਸ ਦੀ ਭੈਣਾਂ ਅਤੇ 2 ਹੋਰ ਲੋਕਾਂ ਸਣੇ 5 ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: