ਪੰਜਾਬ ਦੇ ਬਟਾਲਾ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 22 ਸਾਲਾ ਨੌਜਵਾਨ ਦਾ ਬੇ.ਰ.ਹਿਮੀ ਨਾਲ ਕ.ਤ.ਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ 20-25 ਨੌਜਵਾਨਾਂ ਵੱਲੋਂ ਅੰਜਾਮ ਦਿੱਤਾ ਹੈ। ਮ੍ਰਿਤਕ ਦੀ ਪਛਾਣ ਹਸਨਦੀਪ ਸਿੰਘ ਵਾਸੀ ਗੁਰੂ ਨਾਨਕ ਨਗਰ ਨਜ਼ਦੀਕ ਰੇਲਵੇ ਫਾਟਕ ਬਟਾਲਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਕਾਂਗਰਸੀ ਮੰਡਲ ਪ੍ਰਧਾਨ ਬਟਾਲਾ ਰਜਿੰਦਰ ਸਿੰਘ ਨਿੰਦਾ ਦਾ ਭਾਣਜਾ ਦੱਸਿਆ ਜਾ ਰਿਹਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੇ ਇਲਾਕੇ ‘ਚ ਨਸ਼ੇੜੀਆਂ ਨੂੰ ਰੋਕਿਆ ਸੀ ਅਤੇ ਉਸ ਨੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਹੋਟਲ ਮੈਨੇਜਮੈਂਟ ਦੀ ਡਿਗਰੀ ਲਈ ਕੋਰਸ ਕਰ ਰਿਹਾ ਸੀ ਅਤੇ ਪੜ੍ਹਾਈ ਵਿੱਚ ਦਿਲਚਸਪੀ ਰੱਖਦਾ ਸੀ। ਰੋਜ਼ਾਨਾ ਵਾਂਗ ਵੀਰਵਾਰ ਦੇਰ ਰਾਤ ਜਦੋਂ ਹਸਨਦੀਪ ਕੁੱਤਿਆਂ ਨੂੰ ਖਾਣਾ ਦੇਣ ਲਈ ਆਪਣੇ ਘਰ ਦੇ ਬਾਹਰ ਆਇਆ ਤਾਂ ਕੁਝ ਵਿਅਕਤੀਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, 2 ਵੱਡੇ ਬ.ਦ.ਮਾ.ਸ਼ਾਂ ਦੇ ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ
ਪਿਤਾ ਨੇ ਦੋਸ਼ ਲਾਇਆ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਵਿਅਕਤੀ ਉਸ ਦੇ ਘਰ ਨੇੜੇ ਆ ਕੇ ਨਸ਼ੇ ਆਦਿ ਦਾ ਸੇਵਨ ਕਰ ਰਹੇ ਸਨ। ਜਦੋਂ ਹਸਨਦੀਪ ਨੇ ਉਕਤ ਵਿਅਕਤੀਆਂ ਨੂੰ ਇੱਥੇ ਨਸ਼ਾ ਕਰਨ ਤੋਂ ਰੋਕਿਆ ਤਾਂ ਉਕਤ ਨੌਜਵਾਨਾਂ ਨੇ ਉਸ ਨੂੰ ਦੇਖ ਲੈਣ ਦੀ ਧਮਕੀ ਦਿੱਤੀ ਸੀ। ਉਸ ਨੇ ਪੁਲਿਸ ਅੱਗੇ ਖਦਸ਼ਾ ਪ੍ਰਗਟਾਇਆ ਕਿ ਹਸਨਦੀਪ ਦਾ ਕਤਲ ਉਨ੍ਹਾਂ ਹੀ ਵਿਅਕਤੀਆਂ ਵੱਲੋਂ ਕੀਤਾ ਗਿਆ ਹੈ ਜਿਨ੍ਹਾਂ ਨੂੰ ਨਸ਼ੇ ਦਾ ਸੇਵਨ ਕਰਨ ਤੋਂ ਰੋਕਿਆ ਗਿਆ ਸੀ, ਇਸ ਲਈ ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਕਿ ਉਸ ਦੇ ਪੁੱਤਰ ਦੇ ਕਾਤਲਾਂ ਨੂੰ ਤੁਰੰਤ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮਾਮਲੇ ਦੀ ਜਾਣਕਾਰੀ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਅਨੁਸਾਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਦੋਸ਼ੀ ਸਲਾਖਾਂ ਪਿੱਛੇ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: