ਮਾਨਸਾ ਦੇ ਕਸਬਾ ਭੀਖੀ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਈ। ਜਿਸ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮੋਟਰਸਾਈਕਲ ਸਵਾਰ ਆਪਣੇ ਘਰ ਨੂੰ ਜਾ ਰਹੇ ਸਨ ਕਿ ਇਹ ਭਾਣਾ ਵਾਪਰ ਗਿਆ। ਪੁਲਿਸ ਵੱਲੋਂ ਮਾਮਲੇ ‘ਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਆਪਣੇ ਘਰ ਨੂੰ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਮੋਟਰਸਾਈਕਲ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਦੇਵ ਖਾਨ ਤੇ ਇਮਰਾਨ ਖਾਨ ਵਾਸੀ ਫਰਮਾਨ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਦੋਸਤ ਬਣੇ ਦੋਸਤ ਦੀ ਜਾ.ਨ ਦੇ ਵੈਰੀ ! 2 ਮਹੀਨੇ ਪਹਿਲਾਂ ਦੁਬਈ ਤੋਂ ਆਏ ਨੌਜਵਾਨ ਦਾ ਬੇ.ਰਹਿ.ਮੀ ਨਾਲ ਕੀਤਾ ਕ.ਤ.ਲ
ਪੀੜਤ ਪਰਿਵਾਰ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਜਦੋਂ ਬਾਈਕ ਸਵਾਰ ਘਰ ਪਰਤ ਰਹੇ ਸੀ ਤਾਂ ਅਚਾਨਕ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਫਿਲਹਾਲ ਪੁਲਿਸ ਨੇ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
