A case has : ਤਰਨਤਾਰਨ : ਮਹਿਲਾ ਨਾਲ ਛੇੜਛਾੜ ਮਾਮਲੇ ‘ਚ 4 ਦਿਨ ਤੋਂ ਹਿਰਾਸਤ ‘ਚ ਰੱਖੇ ਨੌਜਵਾਨ ਦੀ ਮੌਤ ਸਬੰਧੀ ਪੁਲਿਸ ਨੇ ਔਰਤ ਸਮੇਤ ਚਾਰ ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਪਿੰਡ ਅਲਗੋ ਖੁਰਦ ਨਿਵਾਸੀ ਗੋਰਾ ਸਿੰਘ ਦੀ ਥਾਣਾ ਵਲਟੋਹਾ ‘ਚ ਤਬੀਅਤ ਜ਼ਿਆਦਾ ਖਰਾਬ ਹੋ ਗਈ। ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਾਲਾਂਕਿ ਪਰਿਵਾਰ ਵੱਲੋਂ ਪਹਿਲਾਂ ਪੁਲਿਸ ਨੂੰ ਇਸ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਗਿਆ ਸੀ ਤੇ ਪੁਲਿਸ ਥਾਣੇ ਦੇ ਬਾਹਰ ਧਰਨਾ ਵੀ ਦਿੱਤਾ ਗਿਆ ਸੀ। ਪਰਿਵਾਰਕ ਮੈਂਬਰਾਂ ਦਾ ਦੋਸ਼ ਸੀ ਕਿ ਥਾਣਾ ਵਲਟੋਹਾ ਦੇ SHO ਇੰਸਪੈਕਟਰ ਬਲਵਿੰਦਰ ਸਿੰਘ ਨੇ ਥਰਟ ਡਿਗਰੀ ਦਾ ਇਸਤੇਮਾਲ ਕੀਤਾ ਸੀ ਪਰ ਐੱਸ. ਐੱਚ. ਓ. ਨੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ।
ਇਥੇ ਇਹ ਦੱਸਣਯੋਗ ਹੈ ਕਿ ਇੱਕ ਔਰਤ ਨਾਲ ਸਬੰਧਾਂ ਦੇ ਚੱਲਦਿਆਂ ਉਸ ਨੂੰ ਘਰ ਬੁਲਾਇਆ ਗਿਆ ਤੇ ਫਿਰ ਔਰਤ ਨੇ ਗੋਰਾ ਸਿੰਘ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਤੇ ਪੁਲਿਸ ਵੱਲੋਂ ਗੋਰਾ ਸਿੰਘ ਨੂੰ ਟਾਚਰਰ ਕੀਤਾ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ ਜਿਸ ਕਾਰਨ ਪਰਿਵਾਰ ਵਾਲਿਆਂ ਨੇ ਪੁਲਿਸ ਥਾਣੇ ਅੱਗੇ ਧਰਨਾ ਵੀ ਦਿੱਤਾ ਤੇ ਨਾਅਰੇਬਾਜ਼ੀ ਕੀਤੀ ਪਰ ਹੁਣ ਪੁਲਿਸ ਵੱਲੋਂ ਝੂਠੀ ਸ਼ਿਕਾਇਤ ਦੇਣ ਵਾਲੀ ਔਰਤ ਸਮੇਤ 4 ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਕੱਲ ਬਾਅਦ ਦੁਪਹਿਰ ਅੰਮ੍ਰਿਤਸਰ-ਖੇਮਕਰਨ ਰਸਤੇ ‘ਤੇ ਵੀ ਜਾਮ ਲਗਾਇਆ ਗਿਆ। ਡੀ. ਐੱਸ. ਪੀ. ਕੁਲਜਿੰਦਰ ਸਿੰਘ ਨੇ ਮੌਕੇ ‘ਤੇ ਪੁੱਜ ਕੇ ਜਾਣਕਾਰੀ ਦਿੱਤੀ ਕਿ ਗੋਰਾ ਸਿੰਘ ਦੀ ਮ੍ਰਿਤਕ ਦੇਹ ਨੂੰ ਪੱਟੀ ਹਸਪਤਾਲ ਵਿਖੇ ਪੋਸਟਮਾਰਟਮ ਲਈ ਭਿਜਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਜਿੰਦਰ ਕੌਰ ਵਾਸੀ ਅਲਗੋਂ ਖੁਰਦ ਤੋਂ ਇਲਾਵਾ ਚਾਨਣ ਸਿੰਘ ਵਾਸੀ ਖਾਲੜਾ, ਜੋਗਾ ਸਿੰਘ ਵਾਸੀ ਬਲ੍ਹੇਰ ਅਤੇ ਮੁਖਤਿਆਰ ਸਿੰਘ ਵਾਸੀ ਮਾੜੀ ਕੰਬੋਕੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਐੱਸ. ਐੱਚ. ਓ. ਨੂੰ ਪੁੱਛਗਿਛ ਲਈ ਥਾਣੇ ਬੁਲਾਇਆ ਗਿਆ ਜਿਥੇ ਉਨ੍ਹਾਂ ਦੱਸਿਆ ਕਿ ਮ੍ਰਿਤਕ ਗੋਰਾ ਸਿੰਘ ਦੀ ਮੌਤ ਦਾ ਉਨ੍ਹਾਂ ਨੂੰ ਵੀ ਅਫਸੋਸ ਹੈ ਪਰ ਪੁਲਿਸ ਵੱਲੋਂ ਉਸ ਨਾਲ ਕੋਈ ਮਾਰਕੁੱਟ ਨਹੀਂ ਕੀਤੀ ਗਈ। ਪਰਿਵਾਰ ਵੱਲੋਂ ਬਿਨਾਂ ਵਜ੍ਹਾ ਉਸ ‘ਤੇ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਾਂ।