ਅਜਨਾਲਾ ਦੇ ਪਿੰਡ ਦਿਆਲਪੁਰਾ ਵਿਖੇ ਇੱਕ ਦਰਦਨਾਕ ਘਟਨਾ ਵਾਪਰੀ ਹੈ। ਇੱਥੇ ਨਾੜ ਨੂੰ ਅੱਗ ਲੱਗੀ ਹੋਈ ਸੀ, ਦੇਖਦੇ ਹੀ ਦੇਖਦੇ ਇਹ ਅੱਗ ਇੰਨ੍ਹੀ ਜਿਆਦਾ ਫੈਲ ਗਈ ਕਈ ਕਿ ਕਿਸਾਨਾਂ ਦੇ ਖੇਤਾਂ ਤੱਕ ਪਹੁੰਚ ਗਈ। ਇੱਥੇ ਮੌਜੂਦ ਕਿਸਾਨ ਆਪਣੀ ਪੈਲੀ ਵਿੱਚ ਨਾੜ ਦੀ ਅੱਗ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਉਸ ਨਾੜ ਦੀ ਅੱਗ ਨੇ ਕਿਸਾਨ ਨੂੰ ਵੀ ਆਪਣੇ ਲਪੇਟੇ ਵਿੱਚ ਲੈ ਲਿਆ ਅਤੇ ਉਸ ਦੀ ਮੌਤ ਹੋ ਗਈ।
ਇਸ ਸਬੰਧੀ ਪੀੜਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਿਸੇ ਵੱਲੋਂ ਨਾੜ ਨੂੰ ਅੱਗ ਲਗਾਈ ਗਈ ਸੀ। ਇਹ ਨਾੜ ਵੱਧਦੀ ਵੱਧਦੀ ਉਹਨਾਂ ਦੇ ਖੇਤਾਂ ਤੱਕ ਆ ਪਹੁੰਚੀ ਜਿੱਥੇ ਕਿਸਾਨ ਵੱਲੋਂ ਇਸ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਉਹ ਝੁਲਸ ਗਿਆ। ਉਸ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਹੋਏ ਆਪ ‘ਚ ਸ਼ਾਮਲ
ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਗ ਦੀ ਲਪੇਟ ਵਿੱਚ ਆਉਣ ਕਰਕੇ ਵਿਅਕਤੀ ਦੀ ਮੌਤ ਹੋਈ ਹੈ। ਉਸ ਦੀ ਦੇਹ ਨੂੰ ਪੋਸਟਮਾਰਟਮ ਕਰਵਾਉਣ ਲਈ ਅਜਨਾਲਾ ਦੇ ਸਿਵਿਲ ਹਸਪਤਾਲ ਲਿਆਂਦਾ ਗਿਆ ਹੈ। ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: