ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਇਸ ਦੌਰਾਨ ਇਕੱਤਰਤਾ ਵਿਚ ਸ਼ਾਮਿਲ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਦੋ ਹੋਰ ਸਿੰਘ ਸਾਹਿਬ ਸ਼ਾਮਿਲ ਹੋਏ।
ਇਸ ਇਕੱਤਰਤਾ ਵਿਚ ਲਏ ਗਏ ਫੈਸਲਿਆਂ ਬਾਰੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਮਿਤੀ 14 ਜੁਲਾਈ 2025 ਨੂੰ ਬਾਅਦ ਦੁਪਹਿਰ 12:30 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ : ਹਰਿਦੁਆਰ ਜਾ ਰਹੇ ਤਪਾ ਮੰਡੀ ਦੇ ਕਾਵੜੀਏ ਨਾਲ ਵਾਪਰਿਆ ਭਾ/ਣਾ, ਸੜਕ ਹਾ.ਦ/ਸੇ ‘ਚ ਹੋਈ ਦ.ਰਦਨਾ/ਕ ਮੌ/ਤ
ਵੀਡੀਓ ਲਈ ਕਲਿੱਕ ਕਰੋ -:
























