ਮੋਗਾ ਬਰਨਾਲਾ ਬਾਈਪਾਸ ਪਿੰਡ ਬੁੱਟਰ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ’ਤੇ ਅਗੇ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਜੈ ਪ੍ਰਕਾਸ਼ ਜੋਨਪੁਰ, ਯੂਪੀ ਦਾ ਰਹਿਣ ਵਾਲਾ ਸੀ ਅਤੇ ਐਫਸੀਆਈ, ਮੋਗਾ ਵਿੱਚ ਏਜੀ ਵਜੋਂ ਤਾਇਨਾਤ ਸੀ। ਮ੍ਰਿਤਕ ਆਪਣੇ ਪਿੱਛੇ ਦੋ ਬੇਟੀਆਂ ਤੇ ਇਕ ਬੇਟਾ ਛੱਡ ਗਿਆ ਹੈ।
ਜਾਣਕਾਰੀ ਅਨੁਸਾਰ ਜੈ ਪ੍ਰਕਾਸ਼ ਆਪਣੇ ਬਾਈਕ ‘ਤੇ ਨਿਹਾਲ ਸਿੰਘ ਵਾਲਾ ਤੋਂ ਵਾਪਸ ਮੋਗਾ ਆ ਰਿਹਾ ਸੀ। ਇਸ ਦੌਰਾਨ ਬੁੱਟਰ ਨੇੜੇ ਉਸ ਨਾਲ ਇਹ ਹਾਦਸਾ ਵਾਪਰ ਗਿਆ। ਘਟਨਾ ਦੇ ਤੁਰੰਤ ਬਾਅਦ ਟੱਕਰ ਮਾਰਨ ਵਾਲਾ ਕਾਰ ਚਾਲਕ ਮੋਟਰਸਾਈਕਲ ਸਵਾਰ ਨੂੰ ਆਪ ਹੀ ਲੈਕੇ ਮੋਗਾ ਦੇ ਸਿਵਲ ਹਸਪਤਾਲ ’ਚ ਪਹੁੰਚਿਆ। ਜਿੱਥੇ ਡਾਕਟਰਾਂ ਨੇ ਮੋਟਰਸਾਈਕਲ ਸਵਾਰ ਨੂੰ ਕੀਤਾ ਮ੍ਰਿਤਕ ਘੋਸ਼ਿਤ ਕੀਤਾ ਦਿੱਤਾ ਹੈ। ਪੁਲਿਸ ਨੇ ਕਾਰ ਨੂੰ ਆਪਣੇ ਕਬਜੇ ਵਿਚ ਲੈਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਧੀ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਮ, ਕੈਨੇਡਾ ਪੁਲਿਸ ‘ਚ ਹੋਈ ਭਰਤੀ
ਮੋਗਾ ਦੇ ਸਰਕਾਰੀ ਹਸਪਤਾਲ ਦੀ ਡਾਕਟਰ ਹਰਿੰਦਰ ਕੌਰ ਨੇ ਦੱਸਿਆ ਕਿ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਦੌਰਾਨ ਜ਼ਖਮੀ ਹੋਏ ਜੈ ਪ੍ਰਕਾਸ਼ ਨੂੰ ਇੱਥੇ ਲਿਆਇਆ ਗਿਆ ਸੀ ਪਰ ਉਸ ਦੀ ਮੌਤ ਹੋ ਚੁਕੀ ਸੀ ਅਤੇ ਹੁਣ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ। ਜੈ ਪ੍ਰਕਾਸ਼ ਇੱਥੇ ਐਫ.ਸੀ.ਆਈ. ਵਿੱਚ ਤਾਇਨਾਤ ਸੀ। ਉਸ ਦੇ ਮੌਤ ਤੋਂ ਬਾਅਦ ਮੋਗਾ ਦੇ ਸਮੁੱਚੇ ਐਫ.ਆਈ.ਆਈ. ਵਿਭਾਗ ਵਿੱਚ ਸੋਗ ਦੀ ਲਹਿਰ ਹੈ।
ਵੀਡੀਓ ਲਈ ਕਲਿੱਕ ਕਰੋ -: