ਹਲਕਾਂ ਲੰਬੀ ਦੇ ਪਿੰਡ ਰਾਣੀ ਵਾਲਾ ਵਿਖੇ ਗਰਭਵਤੀ ਇਕ ਵਿਆਹੁਤਾ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕੁੜੀ ਦਾ ਵਿਆਹ 10 ਮਹੀਨੇ ਪਹਿਲਾਂ ਹੀ ਹੋਇਆ ਸੀ। ਮ੍ਰਿਤਕ ਵਿਆਹੁਤਾ ਦੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਕਤਲ ਦੇ ਇਲਜ਼ਾਮ ਲਗਾਏ ਹਨ। ਪੁਲਿਸ ਚੋਕੀ ਪੰਨੀ ਵਾਲਾ ਵੱਲੋਂ ਪਰਿਵਾਰ ਵਾਲਿਆਂ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।
ਮ੍ਰਿਤਕਾ ਰਮਨਦੀਪ ਕੌਰ ਰਾਜਸਥਾਨ ਤੇ ਜ਼ਿਲ੍ਹਾ ਅਨੂਪਗੜ ਰਾਜਸਥਾਨ ਦੇ ਪਿੰਡ ਦੀ ਰਹਿਣ ਵਾਲੀ ਸੀ। ਰਮਨਦੀਪ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਹਲਕਾਂ ਲੰਬੀ ਦੇ ਪਿੰਡ ਰਾਣੀ ਵਾਲਾ ਦੇ ਗੁਰਤੇਜ ਸਿੰਘ ਨਾਲ ਕਰੀਬ 10 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਇਸ ਸਮੇਂ ਰਮਨਦੀਪ ਗਰਭਵਤੀ ਸੀ। ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ ਅਤੇ ਸ਼ੁਰੂ ਤੋਂ ਹੀ ਲੜਕੀ ਦੀ ਕੁੱਟਮਾਰ ਕਰਨ ਲੱਗ ਪਿਆ ਸੀ।
ਇਹ ਵੀ ਪੜ੍ਹੋ : ਪੰਜਾਬ ਰਣਜੀ ਟੀਮ ਨੂੰ ਮਿਲੇਗਾ ਨਵਾਂ ਕੋਚ, ਸਾਬਕਾ ਭਾਰਤੀ ਕ੍ਰਿਕਟਰ ਵਸੀਮ ਜਾਫਰ ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ
ਉਨ੍ਹਾਂ ਦੱਸਿਆ ਕਿ ਰਮਨਦੀਪ ਆਪਣੇ ਪਤੀ ਨੂੰ ਸ਼ਰਾਬ ਪੀਣ ਤੋਂ ਰੋਕਦੀ ਸੀ, ਕਾਈ ਵਾਰ ਪੰਚਾਇਤ ਵੀ ਹੋਈ ਸੀ। ਅੱਜ ਸਵੇਰ ਸਾਨੂੰ ਫੋਨ ਆਇਆ ਸੀ, ਜਦੋਂ ਅਸੀਂ ਜਾ ਕੇ ਦੇਖਿਆ ਤਾਂ ਸਾਡੀ ਲੜਕੀ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਸਾਡੀ ਲੜਕੀ ਨੂੰ ਮਾਰਿਆ ਗਿਆ ਹੈ। ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹਾਂ। ਦੂਜੇ ਪਾਸੇ ਪੁਲਿਸ ਚੋਕੀ ਪੰਨੀ ਵਾਲਾ ਦੇ ਇੰਚਾਰਜ ਨੇ ਦੱਸਿਆ ਕੇ ਸਾਨੂੰ ਸੂਚਨਾ ਮਿਲੀ ਸੀ ਕਿ ਰਮਨਦੀਪ ਕੌਰ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੇ ਪੇਕਾ ਪਰਿਵਾਰ ਦੇ ਬਿਆਨ ਦੇ ਅਧਾਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























