ਕੋਟਕਪੂਰਾ ਸ਼ਹਿਰ ‘ਚ ਇੱਕ ਵਿਆਹੁਤਾ ਮਹਿਲਾ ਨੇ ਘਰੇਲੂ ਕਲੇਸ਼ ਕਾਰਨ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਰੀਨਾ ਕੌਰ (32) ਵਜੋਂ ਹੋਈ ਹੈ ਅਤੇ ਉਸ ਦੇ ਪਿਤਾ ਦੀ ਸ਼ਿਕਾਇਤ ‘ਤੇ ਥਾਣਾ ਸਿਟੀ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮ੍ਰਿਤਕਾ ਦੇ ਪਤੀ, ਨਨਾਣ ਅਤੇ ਇਕ ਹੋਰ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਬਾਘਾਪੁਰਾਣਾ (ਮੋਗਾ) ਦੇ ਪਿੰਡ ਗੱਜਣਵਾਲਾ ਦੇ ਵਸਨੀਕ ਸਾਧੂ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਰੀਨਾ ਕੌਰ ਦਾ ਵਿਆਹ ਸਾਲ 2015 ਵਿੱਚ ਕੋਟਕਪੂਰਾ ਦੇ ਰਹਿਣ ਵਾਲੇ ਸੋਨੂੰ ਸਿੰਘ ਨਾਲ ਹੋਇਆ ਸੀ। ਉਸ ਦੀ ਧੀ ਨੇ ਜਦੋਂ ਮੁੰਡੇ ਨੂੰ ਜਨਮ ਦਿੱਤਾ ਸੀ ‘ਤਾਂ ਉਹ ਆਪਣੇ ਪਤੀ ਨਾਲ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਗਈ ਸੀ ਤਾਂ ਕੋਟਕਪੂਰਾ ਦਾ ਰਹਿਣ ਵਾਲਾ ਅਨਮੋਲ ਉਰਫ਼ ਜਗਵਿੰਦਰ ਸਿੰਘ ਨਾਂ ਦਾ ਨੌਜਵਾਨ ਵੀ ਉਨ੍ਹਾਂ ਨਾਲ ਗਿਆ ਸੀ।
ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਨਵਾਂ ਸਾਲ ਨਾ ਮਨਾਉਣ ਦਾ ਐਲਾਨ, ਕਿਹਾ- “ਇਹ ਸਮਾਂ ਖੁਸ਼ੀ ਦਾ ਨਹੀਂ, ਡੱਲੇਵਾਲ ਦੀ ਹਾਲਤ ਨਾਜ਼ੁਕ…
ਇਸ ਤੋਂ ਬਾਅਦ ਅਨਮੋਲ ਦਾ ਘਰ ‘ਚ ਆਉਣਾ-ਜਾਣਾ ਸ਼ੁਰੂ ਕਰ ਦਿੱਤਾ, ਜਿਸ ਦਾ ਰੀਨਾ ਕੌਰ ਵਿਰੋਧ ਕਰਦੀ ਸੀ, ਪਰ ਉਸ ਦੇ ਪਤੀ ਅਤੇ ਨਨਾਣ ਨੇ ਇਕ ਨਾ ਸੁਣੀ, ਉਲਟਾ ਉਸ ‘ਤੇ ਘਰ ਛੱਡਣ ਲਈ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ। ਇਸ ਗੱਲ ਨੂੰ ਲੈ ਕੇ ਘਰ ‘ਚ ਤਕਰਾਰ ਸ਼ੁਰੂ ਹੋ ਗਿਆ ਅਤੇ ਇਸ ਤੋਂ ਤੰਗ ਆ ਕੇ ਰੀਨਾ ਕੌਰ ਨੇ ਘਰ ਦੇ ਕਮਰੇ ‘ਚ ਚੁੰਨੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ ਇੰਸਪੈਕਟਰ ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ‘ਤੇ ਪੁਲਿਸ ਨੇ ਮਹਿਲਾ ਦੇ ਪਤੀ ਸੋਨੂੰ ਸਿੰਘ, ਨਨਾਣ ਕੱਦੂ ਤੇ ਇੱਕ ਹੋਰ ਨੌਜਵਾਨ ਅਨਮੋਲ ਉਰਫ਼ ਜਗਵਿੰਦਰ ਸਿੰਘ ਖਿਲਾਫ BSS ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਲਾਸ਼ ਦਾ ਪੋਸਟਮਾਰਟਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਤੋਂ ਕਰਵਾਇਆ ਜਾ ਰਿਹਾ ਹੈ। ਨਾਲ ਹੀ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: