ਪੰਜਾਬ ਦੇ ਮੋਗਾ ਦੀ ਅਨਾਜ ਮੰਡੀ ਵਿੱਚ ਸਥਿਤ ਝੁੱਗੀ ਵਿੱਚ ਰਹਿਣ ਵਾਲੇ ਇੱਕ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗ ਗਿਆ, ਜਦੋਂ ਉਨ੍ਹਾਂ ਦੀ ਡੇਢ ਸਾਲ ਦੀ ਮਾਸੂਮ ਬੱਚੀ ਦੀ ਦਰਦਨਾਕ ਹਾਦਸੇ ‘ਚ ਮੌਤ ਹੋ ਗਈ। ਦਰਅਸਲ ਬੱਚੀ ਦੀ ਕੈਂਟਰ ਦੀ ਲਪੇਟ ਵਿੱਚ ਆ ਗਈ ਸੀ, ਜਿਸ ਕਾਰਨ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ।
ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਨਾਜ ਮੰਡੀ ਵਿੱਚ ਕੈਂਟਰ ਦੀ ਲਪੇਟ ਵਿੱਚ ਆਉਣ ਨਾਲ ਇੱਕ ਲੜਕੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਲੜਕੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਦੱਸਿਆ ਕਿ ਬੱਚੀ ਨੂੰ ਜਦੋਂ ਹਸਪਤਾਲ ਲਿਆਇਆ ਗਿਆ ਸੀ, ਉਦੋਂ ਉਸ ਦੀ ਮੌਤ ਹੋ ਚੁਕੀ ਸੀ।
ਇਹ ਵੀ ਪੜ੍ਹੋ : ਹੁਣ ਪਤੰਗ ਉਡਾਉਣ ਵਾਲਿਆਂ ਦੀ ਖ਼ੈਰ ਨਹੀਂ ! ਫੜੇ ਗਏ ‘ਤਾਂ ਹੋਵੇਗੀ ਇੰਨੇ ਸਾਲ ਦੀ ਸਜ਼ਾ ਤੇ ਦੇਣਾ ਪਵੇਗਾ ਭਾਰੀ ਜੁਰਮਾਨਾ
ਮੋਗਾ ਦੇ ਥਾਣਾ ਸਿਟੀ ਵਨ ਦੇ ਜਾਂਚ ਅਧਿਕਾਰੀ ਸਾਹਿਬ ਸਿੰਘ ਨੇ ਦੱਸਿਆ ਕਿ ਕੈਂਟਰ ਯੂਨੀਅਨ ਦਾ ਦਫਤਰ ਝੁੱਗੀ ਦੇ ਨੇੜੇ ਹੈ। ਘਟਨਾ ਦੇ ਸਮੇਂ ਕੁਝ ਲੋਕ ਝੁੱਗੀ ‘ਚ ਸਮੋਸੇ ਵੰਡਣ ਆਏ ਸਨ। ਲੜਕੀ ਦੇ ਮਾਪੇ ਸਮੋਸੇ ਲੈਣ ਗਏ ਸਨ। ਇਸ ਦੌਰਾਨ ਲੜਕੀ ਨੂੰ ਲੰਘ ਰਹੇ ਕੈਂਟਰ ਨੇ ਟੱਕਰ ਮਾਰ ਦਿੱਤੀ। ਪੁਲਿਸ ਨੇ ਕੈਂਟਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: