ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਚਾਵਾ ਵਿਖੇ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਤਿੰਨ ਪ੍ਰਵਾਸੀ ਵਿਅਕਤੀਆਂ ਦੇ ਦਿਮਾਗ ਨੂੰ ਸੀਵਰੇਜ ਦੀ ਗੈਸ ਚੜ੍ਹ ਗਈ, ਜਿਸ ਕਾਰਨ ਉਹ ਬੇਹੋਸ਼ ਹੋ ਗਏ। ਮੌਕੇ ‘ਤੇ ਮੌਜੂਦ ਪਿੰਡ ਦੇ ਲੋਕਾਂ ਨੇ ਕਿਸੇ ਤਰ੍ਹਾਂ ਉਨ੍ਹਾਂ ਨੂੰ ਸੀਵਰੇਜ ਵਿੱਚੋਂ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ। ਇੱਥੇ ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਸਿਵਲ ਹਸਪਤਾਲ ਵਿੱਚ ਜਾਣਕਾਰੀ ਦਿੰਦਿਆਂ ਨੀਰੂ ਵਾਸੀ ਭਰਤਪੁਰ ਜ਼ਿਲ੍ਹਾ (ਰਾਜਸਥਾਨ) ਨੇ ਦੱਸਿਆ ਕਿ ਉਹ ਪਿੰਡ ਵਿੱਚ ਸਫ਼ਾਈ ਦਾ ਕੰਮ ਕਰਦੇ ਹਨ। ਉਸਨੇ ਦੱਸਿਆ ਕਿ ਬੁੱਧਵਾਰ ਨੂੰ ਉਸਦਾ ਪਤੀ ਕਨ੍ਹਈਆ ਪਿੰਡ ਵਿੱਚ ਸੀਵਰੇਜ ਦੀ ਸਫਾਈ ਕਰ ਰਿਹਾ ਸੀ। ਇਸ ਦੌਰਾਨ ਦਿਮਾਗ ‘ਚ ਗੈਸ ਚੜਣ ਕਾਰਨ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਉਸਦੇ ਪਤੀ ਕਨ੍ਹਈਆ ਨੂੰ ਬਚਾਉਣ ਲਈ ਉਸ ਦਾ ਭਤੀਜਾ ਨਵੀ ਅਤੇ ਭਰਾ ਮੋਨੂੰ ਵੀ ਸੀਵਰੇਜ ਵਿੱਚ ਵੜ ਗਏ।
ਇਹ ਵੀ ਪੜ੍ਹੋ : ਸਤਲੁਜ ਦਰਿਆ ‘ਚ ਰੁੜ੍ਹਿਆ ਮਮਦੋਟ ਦਾ ਵਿਅਕਤੀ, ਖੇਤਾਂ ‘ਚ ਕੰਮ ਕਰਕੇ ਵਾਪਸ ਆਉਣ ਸਮੇਂ ਵਾਪਰੀ ਘਟਨਾ
ਸੀਵਰੇਜ ਦੀ ਗੈਸ ਕਾਰਨ ਦੋਵੇਂ ਬੇਹੋਸ਼ ਹੋ ਗਏ। ਜਦੋਂ ਉਸ ਨੇ ਰੌਲਾ ਪਾਇਆ ਤਾਂ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਕਿਸੇ ਤਰ੍ਹਾਂ ਤਿੰਨਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਗਿ। ਜਿੱਥੇ ਇਲਾਜ ਦੌਰਾਨ ਉਸ ਦੇ ਪਤੀ ਕਨ੍ਹਈਆ ਨੇ ਦਮ ਤੋੜ ਦਿੱਤਾ। ਜਦਕਿ ਉਸ ਦੇ ਭਤੀਜੇ ਨਵੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: