ਹਲਕਾ ਗਿੱਦੜਬਾਹਾ ਦੇ ਪਿੰਡ ਕੋਟਭਾਈ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਹੋ ਗਿਆ ਜਦੋਂ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪਰਿਵਾਰਿਕ ਮੈਬਰਾਂ ਵੱਲੋਂ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਘਰ ਵਿੱਚ ਲੱਗੇ CCTV ਵੀ ਖੰਗਾਲੇ ਜਾ ਰਹੇ ਹਨ। ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਕੇ ਹਰ ਪਹਿਲੂ ਨਾਲ ਜਾਂਚ ਕਰ ਰਹੀ ਹੈ।
ਮ੍ਰਿਤਕ ਵਿਅਕਤੀ ਦੀ ਪਛਾਣ ਰਾਜੇਸ਼ ਕੁਮਾਰ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 45 ਸਾਲ ਦੱਸੀ ਜਾ ਰਿਹਾ ਹੈ। ਉਹ ਕਰਿਆਨੇ ਦਾ ਕੰਮ ਕਰਦਾ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਜਿਥੇ ਪਰਿਵਾਰਕ ਮੈਬਰਾਂ ਨੇ ਕਤਲ ਦੀ ਸ਼ੰਕਾ ਜਤਾਈ ਉੱਥੇ ਹੀ ਪੁਲਿਸ ਨੇ ਕਿਹਾ ਕਿ ਮੌਕੇ ‘ਤੇ ਫੋਰੈਂਸਿਕ ਦੀ ਟੀਮ ਬੁਲਾਈ ਹੈ ਅਤੇ ਘਰ ਵਿੱਚ ਲੱਗੇ CCTV ਵੀ ਖੰਗਾਲੇ ਜਾ ਰਹੇ ਹਨ।
ਇਹ ਵੀ ਪੜ੍ਹੋ : ਗੜ੍ਹਸ਼ੰਕਰ ਦੇ ਪਿੰਡ ਡਾਨਸੀਵਾਲ ਦੇ ਨੌਜਵਾਨ ਨੇ ਵਧਾਇਆ ਮਾਣ, ਟੋਰਾਂਟੋ ਪੁਲਿਸ ‘ਚ ਹੋਇਆ ਭਰਤੀ
ਪੁਲਿਸ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿੱਚ ਭੇਜ ਦਿੱਤਾ ਗਿਆ ਹੈ, ਜਿੱਥੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਫਿਲਹਾਲ ਪਰਿਵਾਰਿਕ ਮੈਬਰਾਂ ਦੇ ਬਿਆਨ ਦੇ ਆਧਾਰ ‘ਤੇ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
