ਗੁਰਦਾਸਪੁਰ ਕੇਂਦਰੀ ਜੇਲ੍ਹ ਦੇ ਸੁਪਰਿੰਟੈਂਡੈਂਟ ‘ਤੇ ਇੱਕ ਹਵਾਲਾਤੀ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਜੇਲ੍ਹ ਸੁਪਰਿੰਟੈਂਡੈਂਟ ਵਾਲ-ਵਾਲ ਬਚ ਗਿਆ। ਜੇਲ੍ਹ ਸਟਾਫ਼ ਨੇ ਉਸ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜੇਲ੍ਹ ਸੁਪਰਿੰਟੈਂਡੈਂਟ ਨੇ ਦੱਸਿਆ ਕਿ ਹਵਾਲਾਤੀ ਸੰਜੇ ਕੁਮਾਰ ਉਰਫ਼ ਸਾਜਨ ਨਈਅਰ ਵਾਸੀ ਛੋਟਾ ਹਰਿਪੁਰ ਗੇਟ ਹਕੀਮਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਕੇਂਦਰੀ ਜੇਲ੍ਹ ਫ਼ਰੀਦਕੋਟ ਤੋਂ ਗੁਰਦਾਸਪੁਰ ਤਬਦੀਲ ਕਰ ਦਿੱਤਾ ਗਿਆ ਸੀ। ਮੁਲਜ਼ਮ ਨੂੰ ਜੇਲ੍ਹ ਸੁਪਰਿੰਟੈਂਡੈਂਟ ਦੇ ਦਫ਼ਤਰ ਵਿੱਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ : ਯਮੁਨਾਨਗਰ ‘ਚ 13 ਸਾਲ ਦੀ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਪਾਲਤੂ ਕੁੱਤੇ ਦੀ ਮੌ/ਤ ਤੋਂ ਸੀ ਦੁਖੀ
ਇਸ ਦੌਰਾਨ ਜਿਵੇਂ ਹੀ ਮੁਲਜ਼ਮ ਦਫ਼ਤਰ ਵਿੱਚ ਦਾਖ਼ਲ ਹੋਇਆ ਤਾਂ ਉਸ ਨੇ ਕੁਰਸੀ ਚੁੱਕ ਕੇ ਸੁਪਰਿੰਟੈਂਡੈਂਟ ’ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਮੇਜ਼ ‘ਤੇ ਪਿਆ ਪੈਨ ਚੁੱਕ ਕੇ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ। ਇਸ ਦੌਰਾਨ ਦਫ਼ਤਰ ਵਿੱਚ ਮੌਜੂਦ ਜੇਲ੍ਹ ਮੁਲਾਜ਼ਮਾਂ ਨੇ ਉਸ ਨੂੰ ਫੜ ਲਿਆ। ਪੁਲਿਸ ਥਾਣਾ ਸਿਟੀ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: