ਆਸਟ੍ਰੇਲੀਆ ਤੋਂ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। 37 ਸਾਲਾ ਸਿੱਖ ਨੌਜਵਾਨ ਭਗਵੰਤ ਸਿੰਘ ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਰੋਖੇ ਨਾਲ ਸਬੰਧਤ ਸੀ ਅਤੇ ਵਿਦੇਸ਼ ‘ਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਸ਼ਨੀਵਾਰ ਸਵੇਰੇ ਤੜਕਸਾਰ ਟਰੱਕ ਹਾਦਸੇ ਵਿੱਚ ਬੁਰੀ ਤਰ੍ਹਾਂ ਝੁਲਸ ਜਾਣ ਦੇ ਨਾਲ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮ੍ਰਿਤਕ ਦੇ ਜੱਦੀ ਪਿੰਡ ਵਿਖੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਭਗਵੰਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਭਗਵੰਤ ਸਿੰਘ ਤਿੰਨ ਸਾਲ ਪਹਿਲਾਂ ਆਪਣੀ ਪਤਨੀ ਪ੍ਰੀਤ ਕੌਰ ਕੌਲ ਆਸਟ੍ਰੇਲੀਆ ਦੇ ਮੈਲਬਰਨ ਸਿਟੀ ਵਿੱਚ ਗਿਆ ਸੀ ਅਤੇ ਉਹ ਉੱਥੇ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਉਹਨਾਂ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਉਹਨਾਂ ਨੂੰ ਕਿਸੇ ਵਿਅਕਤੀ ਨੇ ਦੱਸਿਆ ਕਿ ਉਹਨਾਂ ਦੇ ਪੁੱਤਰ ਦਾ ਟਰੱਕ ਬੇਕਾਬੂ ਹੋ ਗਿਆ ਜਿਸ ਤੋਂ ਬਾਅਦ ਉਹ ਇੱਕ ਦਰਖਤ ਵਿੱਚ ਵੱਜ ਗਿਆ ਜਿਸ ਨਾਲ ਮੌਕੇ ਤੇ ਟਰੱਕ ਨੂੰ ਅੱਗ ਲੱਗ ਗਈ ਤੇ ਵੇਖਦੇ ਵੇਖਦੇ ਉਹ ਬੁਰੀ ਤਰ੍ਹਾਂ ਝੁਲਸ ਗਿਆ ਜਿਸ ਵਿੱਚ ਉਸ ਦਾ ਪੁੱਤਰ ਸਵਾਰ ਸੀ।
ਇਹ ਵੀ ਪੜ੍ਹੋ : ਪੰਜਾਬ ਕੇਡਰ ਦੇ IAS ਅਮਿਤ ਹੋਣਗੇ ਚੰਡੀਗੜ੍ਹ ਨਿਗਮ ਕਮਿਸ਼ਨਰ, MHA ਨੇ ਜਾਰੀ ਕੀਤੇ ਹੁਕਮ
ਪਰਮਜੀਤ ਸਿੰਘ ਨੇ ਦੱਸਿਆ ਕਿ ਕਰੀਬ ਸਵਾ ਸਾਲ ਪਹਿਲੇ ਭਗਵੰਤ ਸਿੰਘ ਘਰ ਇੱਕ ਪੁੱਤਰ ਦਾ ਜਨਮ ਹੋਇਆ ਸੀ ਜਿਸ ਦੇ ਚਾਅ ਪੂਰੇ ਕਰਨ ਭਗਵੰਤ ਸਿੰਘ ਨੇ ਦਸੰਬਰ ਵਿੱਚ ਵਾਪਸ ਘਰ ਆਉਣਾ ਸੀ ਅਤੇ ਆ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨਾ ਸੀ ਪਰ ਇਹ ਸਭ ਹੋਣ ਤੋਂ ਪਹਿਲਾਂ ਹੀ ਉਹ ਰੱਬ ਨੂੰ ਪਿਆਰਾ ਹੋ ਗਿਆ। ਉਹਨਾਂ ਦੱਸਿਆ ਕਿ ਉਹ ਆਪਣੇ ਪੁੱਤਰ ਦੇ ਅੰਤਿਮ ਰਸਮਾ ਕਰਨ ਲਈ ਆਸਟ੍ਰੇਲੀਆ ਜਾਣਗੇ ਅਤੇ ਉੱਥੇ ਹੀ ਅੰਤਿਮ ਕੀਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: