ਕੈਨੇਡਾ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਫਿਰੋਜ਼ਪੁਰ ਦੇ ਪਿੰਡ ਚੱਕ ਸਾਧੂ ਵਾਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਹਾਦਸੇ ਦੌਰਾਨ ਮੌਤ ਹੋ ਗਈ ਹੈ। ਨੌਜਵਾਨ ਕੰਮ ‘ਤੇ ਜਾਣ ਲਈ ਬੱਸ ਅੱਡੇ ‘ਤੇ ਬੈਠਾ ਹੋਇਆ ਸੀ, ਇਸ ਦੌਰਾਨ ਇੱਕ ਗੱਡੀ ਨੇ ਉਸ ਨੂੰ ਦਰੜ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਾਰਜ ਸਿੰਘ ਵਜੋਂ ਹੋਈ ਹੈ।
ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰਜ 7 ਮਹੀਨੇ ਪਹਿਲਾਂ ਰੋਜ਼ੀ-ਰੋਟੀ ਲਈ ਆਪਣੀ ਪਤਨੀ ਨਾਲ ਕਨੇਡਾ ਗਿਆ ਸੀ। ਜੋ ਕਨੇਡਾ ਦੇ ਸਰੀ ਚ੍ਹ ਰਹਿ ਰਿਹਾ ਸੀ। ਜਿਥੇ ਉਹ ਕੰਮ ਤੇ ਜਾਣ ਲਈ ਬੱਸ ਅੱਡੇ ਤੇ ਬੈਠਾ ਹੋਇਆ ਸੀ ਕਿ ਅਚਾਨਕ ਇੱਕ ਗੱਡੀ ਆਈ ਅਤੇ ਸਾਰਜ ਸਿੰਘ ਨੂੰ ਆਪਣੀ ਚਪੇਟ ‘ਚ ਲੈ ਲਿਆ। ਜਿਸ ਦੌਰਾਨ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਵਿਜੀਲੈਂਸ ਬਿਓਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜੀਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ‘ਚ ਗਬਨ ਕਰਨ ਦਾ ਕੇਸ ਦਰਜ
ਪਰਿਵਾਰ ਨੇ ਦੱਸਿਆ ਕਿ ਸਾਰਜ ਇੱਕ ਭੈਣ ਦਾ ਇਕਲੌਤਾ ਭਰਾ ਸੀ। ਸਾਰਜ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਸਾਰਜ ਸਿੰਘ ਬਜੁਰਗ ਮਾਂ ਦਾ ਇਕੱਲਾ ਸਹਾਰਾ ਸੀ। ਮ੍ਰਿਤਕ ਸਾਰਜ਼ ਸਿੰਘ ਦਾ 11 ਸਾਲ ਦਾ ਇਕ ਬੱਚਾ ਵੀ ਹੈ। ਉਨ੍ਹਾਂ ਪੰਜਾਬ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਸਾਰਜ ਸਿੰਘ ਦੀ ਮ੍ਰਿਤਕ ਦੇਹ ਨੂੰ ਉਸਦੇ ਪਿੰਡ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: