ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਮੱਲਣ ਵਿਖੇ ਸਥਿਤ ਇੱਕ ਸਕੂਲ ਵੈਨ ਜੋ ਕਿ ਬੱਚਿਆਂ ਅਤੇ ਅਧਿਆਪਕਾ ਨੂੰ ਲੈ ਕੇ ਜਾ ਰਹੀ ਸੀ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਵੈਨ ਡ੍ਰਾਈਵਰ, ਦੋ ਅਧਿਆਪਕ ਅਤੇ 4 ਬੱਚੇ ਜਖ਼ਮੀ ਹੋ ਗਏ। ਹਾਲਤ ਗੰਭੀਰ ਦੇਖਦੇ ਹੋਏ ਜ਼ਖਮੀਆਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ। ਹਾਦਸੇ ਵਿੱਚ ਗੰਭੀਰ ਜਖ਼ਮੀ ਇੱਕ ਬੱਚੇ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸਕੂਲ ਵੈਨ ਬੱਚਿਆਂ ਨੂੰ ਸ੍ਰੀ ਮੁਕਤਸਰ ਸਾਹਿਬ ਇਕ ਖੇਡ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਵਾਪਿਸ ਸਕੂਲ ਲੈ ਜਾ ਰਹੀ ਸੀ। ਇਸ ਦੌਰਾਨ ਸਕੂਲ ਵੈਨ ਟਾਇਰ ਫੱਟਣ ਕਾਰਨ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਇੱਕ ਦਰੱਖਤ ਨਾਲ ਜਾ ਟਕਰਾਈ। ਹਾਦਸਾ ਪਿੰਡ ਮੱਲਣ ਨੇੜੇ ਹੋਇਆ। ਇਸ ਹਾਦਸੇ ਵਿਚ ਵੈਨ ਡ੍ਰਾਈਵਰ, ਦੋ ਅਧਿਆਪਕ ਅਤੇ ਵੈਨ ਸਵਾਰ 4 ਬੱਚੇ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਬਠਿੰਡਾ ਦੇ ਵੱਖ ਵੱਖ ਹਸਪਤਾਲਾਂ ਵਿਖੇ ਇਲਾਜ ਲਈ ਲਿਜਾਇਆ ਗਿਆ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਵਿਰਸਾ ਸਿੰਘ ਵਲਟੋਹਾ, ਕਿਹਾ- ਮੈਂ ਗੁਰੂ ਦੀ ਕਚਹਿਰੀ ‘ਚ ਆਇਆ ਹਾਂ
ਦੱਸਿਆ ਜਾ ਰਿਹਾ ਹੈ ਜਦੋਂ ਵੈਨ ਹਾਦਸੇ ਦਾ ਸ਼ਿਕਾਰ ਹੋਈ ਉਸ ਸਮੇਂ ਵੈਨ ਵਿੱਚ ਕਰੀਬ 30 ਬੱਚੇ ਸਨ। ਇਸ ਵੈਨ ਦੇ ਹਾਦਸੇ ਦਾ ਸ਼ਿਕਾਰ ਹੋਣ ਉਪਰੰਤ ਤੁਰੰਤ ਨੇੜਲੇ ਪਿੰਡ ਵਾਸੀ ਮੌਕੇ ਤੇ ਪਹੁੰਚੇ ਅਤੇ ਉਹਨਾਂ ਨੇ ਬੱਚਿਆਂ ਅਤੇ ਵੈਨ ਡ੍ਰਾਈਵਰ ਨੂੰ ਇਲਾਜ ਲਈ ਭੇਜਿਆ। ਇਸ ਵੈਨ ਦੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਬਠਿੰਡਾ ਵਿਖੇ ਇਲਾਜ ਅਧੀਨ ਇੱਕ ਬੱਚੇ ਦੀ ਮੌਤ ਹੋ ਗਈ। ਇਲਾਜ ਅਧੀਨ ਇਹ ਬੱਚਾ ਜਸਕਮਲ ਸਿੰਘ ਸਕੂਲ ਦਾ ਵਿਦਿਆਰਥੀ ਸੀ। ਇਸ ਮਾਮਲੇ ਵਿਚ ਥਾਣਾ ਕੋਟਭਾਈ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: