ਹਲਕਾ ਜ਼ੀਰਾ ਅੰਦਰ ਨੈਸ਼ਨਲ ਹਾਈਵੇ ਨੰਬਰ 54 ਤੇ ਸਥਿਤ ਪਿੰਡ ਬਹਿਕ ਪਛਾੜੀਆ ਦੇ ਨਜ਼ਦੀਕ ਇਕ ਵਿਅਕਤੀ ਦੇ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸੜਕ ਤੇ ਸਬਜ਼ੀ ਦੀ ਫੜੀ ਲਗਾ ਕੇ ਬੈਠੇ ਦੁਕਾਨਦਾਰ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੱਖਾਂ ਵਿੱਚ ਮਿਰਚਾਂ ਪਾ ਕੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਵਿਅਕਤੀ ਹਾਕਮ ਸਿੰਘ ਦੇ ਭਰਾ ਅਤੇ ਪੁੱਤਰ ਨੇ ਦੱਸਿਆ ਕਿ ਉਸ ਦਾ ਪਿਤਾ ਜ਼ੀਰਾ ਦੇ ਪਿੰਡ ਬਹਿਕ ਪਛਾੜੀਆਂ ਵਿਖੇ ਸਬਜ਼ੀ ਦੀ ਫੜੀ ਲਗਾ ਕੇ ਸਬਜ਼ੀ ਵੇਚਦਾ ਹੈ। ਅੱਜ ਸ਼ਾਮ ਕਰੀਬ 4 ਵਜੇ ਜਦੋ ਉਹ ਆਪਣੀ ਫੜੀ ਉੱਪਰ ਬੈਠਾ ਸੀ ਤਾਂ ਕੁਝ ਅਣਪਛਾਤੇ ਵਿਅਕਤੀ ਆਏ ਅਤੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਉਸ ਉੱਪਰ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ।
ਮ੍ਰਿਤਕ ਹਾਕਮ ਸਿੰਘ ਦੇ ਪੁੱਤਰ ਨੇ ਦੱਸਿਆ ਨੇ ਉਸ ਦਾ ਪਿਤਾ ਹਮਲਾਵਰਾਂ ਪਾਸੋਂ ਆਪਣੀ ਜਾਨ ਬਚਾਉਣ ਲਈ ਆਪਣੇ ਘਰ ਨੂੰ ਭੱਜਿਆ ਅਤੇ ਰਸਤੇ ਵਿੱਚ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਪ੍ਰਸ਼ਾਸਨ ਪਾਸੋਂ ਹਮਲਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ।
ਇਹ ਵੀ ਪੜ੍ਹੋ : ਪਟਿਆਲਾ ਸਰਹੰਦ ਰੋਡ ਤੇ ਵਾਪਰਿਆ ਭਿ.ਆ.ਨ.ਕ ਸੜਕ ਹਾ.ਦ.ਸਾ, 3 ਭਰਾਵਾਂ ਦੀ ਗਈ ਜਾ.ਨ, 2 ਜ਼ਖਮੀ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਿਲ ਹਸਪਤਾਲ ਜ਼ੀਰਾ ਵਿਖੇ ਤੈਨਾਤ ਡਾਕਟਰ ਨੇ ਦੱਸਿਆ ਕਿ ਕੁਝ ਪੁਲਿਸ ਮੁਲਾਜ਼ਮ ਸ਼ਾਮ ਦੇ ਕਰੀਬ ਸਾਢੇ ਛ ਵਜੇ ਇੱਕ ਵਿਅਕਤੀ ਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਜ਼ੀਰਾ ਵਿਖੇ ਲੈ ਕੇ ਆਏ ਸੀ ਅਤੇ ਜਦੋਂ ਉਸ ਦਾ ਚੈੱਕਅਪ ਕੀਤਾ ਗਿਆ ਤਾਂ ਉਸ ਵਿਅਕਤੀ ਦੀ ਮੌਤ ਹੋ ਚੁੱਕੀ ਸੀ।
ਵੀਡੀਓ ਲਈ ਕਲਿੱਕ ਕਰੋ -: