ਅੰਮ੍ਰਿਤਸਰ ਤੋਂ ਇੱਕ ਦੁੱਖਦੀ ਖਬਰ ਸਾਹਮਣੇ ਆਈ ਹੈ। ਇੱਥੇ ਬਿਕਲੀ ਦਾ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਤਿੰਨ ਧੀਆਂ ਦਾ ਪਿਤਾ ਸੀ। ਘਟਨਾ ਤੋਂ ਬਾਅਦ ਪਰਿਵਾਰ ਦੇ ਮੈਂਬਰਾਂ ਦੇ ਇਨਸਾਫ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਾਣਕਾਰੀ ਅਨੁਸਾਰ ਪ੍ਰਦੀਪ ਕੁਮਾਰ ਵਾਸੀ ਧੂਪਸੜੀ, ਇੱਕ ਕੰਪਨੀ ਵਿੱਚ ਕੰਮ ਕਰਦਾ ਸੀ। ਉਹ ਪਿਛਲੇ 12 ਸਾਲਾਂ ਤੋਂ ਕੰਪਨੀ ਲਈ ਕੰਮ ਕਰ ਰਿਹਾ ਸੀ। ਅੱਜ ਵੀ ਉਹ ਬਾਈਪਾਸ ’ਤੇ ਸਥਿਤ ਇਕ ਸਾਈਟ ’ਤੇ ਕੰਪਨੀ ਦੀ ਤਰਫੋਂ ਬਿਜਲੀ ਦਾ ਕੰਮ ਕਰ ਰਿਹਾ ਸੀ। ਜਿੱਥੇ ਸ਼ਾਰਟ ਸਰਕਟ ਹੋਇਆ ਅਤੇ ਉਹ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਉਸਦੇ ਦੋਸਤ ਉਸਨੂੰ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪ੍ਰਦੀਪ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਉਸ ਦੀ ਪਤਨੀ ਅਤੇ ਮਾਂ ਨੇ ਮੌਕੇ ‘ਤੇ ਪਹੁੰਚੇ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਬੇਟੇ ਦੀ ਮੌਤ ਬਿਜਲੀ ਦਾ ਕਰੰਟ ਲੱਗਣ ਨਾਲ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਔਰੇਂਜ ਅਲਰਟ ਜਾਰੀ, ਡੀਸੀ ਹੁਸ਼ਿਆਰਪੁਰ ਨੇ ਜਾਰੀ ਕੀਤੀ ਚੇਤਾਵਨੀ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਪ੍ਰਦੀਪ ਕੁਮਾਰ ਇੱਕ ਕੰਪਨੀ ‘ਚ ਕੰਮ ਕਰਦਾ ਸੀ ਅਤੇ ਵੇਰਕਾ ਦੇ ਧੁੱਪਸੜੀ ਇਲਾਕੇ ਦਾ ਰਹਿਣ ਵਾਲਾ ਸੀ। ਜਿਸ ਦੀ ਬਿਜਲੀ ਦਾ ਝਟਕਾ ਲੱਗਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜੋ ਵੀ ਰਿਪੋਰਟ ਆਵੇਗੀ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: