ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਦੇ ਪਿੰਡ ਜਾਮਾਰਾਏ ਦੇ ਇੱਕ ਨੌਜਵਾਨ ਨਾਲ ਦਰਦਨਾਕ ਸੜਕ ਹਾਦਸਾ ਵਾਪਰਿਆ। ਦੁਕਾਨ ਤੋਂ ਸਾਮਾਨ ਲੈਣ ਲਈ ਗਏ ਨੌਜਵਾਨ ਦੀ ਟ੍ਰੈਕਟਰ-ਟ੍ਰਾਲੀ ਦੇ ਥੱਲੇ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਉਮਰ ਤਕਰੀਬਨ 20 ਸਾਲ ਪੁੱਤਰ ਸੁਖਦੇਵ ਸਿੰਘ ਵਜੋਂ ਹੋਈ ਹੈ। ਸੰਦੀਪ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਮਿਹਨਤ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ।
ਪਿੰਡ ਦੇ ਮੌਜੂਦਾ ਸਰਪੰਚ ਪਰਮਜੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਸੰਦੀਪ ਸਿੰਘ ਆਪਣੇ ਘਰੋ ਬਾਹਰ ਮੋਟਰਸਾਈਕਲ ਤੇ ਸਵਾਰ ਹੋ ਕੇ ਦੁਕਾਨ ਤੋਂ ਕੋਈ ਸੋਦਾ ਲੈਣ ਲਈ ਗਿਆ ਸੀ। ਇਸ ਦੌਰਾਨ ਉਹ ਟ੍ਰੈਕਟਰ-ਟ੍ਰਾਲੀ ਹੇਠਾਂ ਆ ਗਿਆ। ਪਰਿਵਾਰ ਮੈਬਰਾਂ ਨੇ ਜਖਮੀ ਨੌਜਵਾਨ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਦਿਲਜੀਤ ਦੇ ‘DIL-LUMINATI’ ਟੂਰ ਦਾ ਅੱਜ ਆਖਰੀ ਸ਼ੌਅ, ਲੁਧਿਆਣਾ ‘ਚ ਹੋਵੇਗਾ ਲਾਈਵ ਕੰਸਰਟ
ਦੱਸ ਦਈਏ ਕਿ ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਨੌਜਵਾਨ ਮਿਹਨਤ ਕਰਕੇ ਹੀ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਪਰਿਵਾਰ ਮੈਬਰਾਂ ਨੇ ਪੁਲਿਸ ਪ੍ਰਸ਼ਾਸ਼ਨ ਉੱਤੇ ਇਤਰਾਜ਼ ਕਰਦੇ ਹੋਏ ਕਿਹਾ ਕਿ ਰਾਤ ਸਮੇਂ ਐਕਸੀਡੈਂਟ ਹੋਣ ਤੋਂ ਬਾਅਦ ਤੁਰੰਤ ਹੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਪਰੰਤੂ ਸਾਰੀ ਰਾਤ ਨਿਕਲਣ ਤੱਕ ਕੋਈ ਵੀ ਪੁਲਿਸ ਮੁਲਾਜ਼ਮ ਮੌਕਾ ਵੇਖਣ ਲਈ ਨਹੀਂ ਆਇਆ। ਪਰਿਵਾਰ ਮੈਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: