ਪੰਜਾਬ ਦੇ ਪਟਿਆਲਾ ਵਿੱਚ ਦੇਰ ਰਾਤ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਐਤਵਾਰ ਦੇਰ ਰਾਤ ਪਟਿਆਲਾ ਦੇ ਪਿੰਡ ਕਰਹਾਲੀ ਸਾਹਿਬ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਪਿੰਡ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਮਨਪ੍ਰੀਤ ਸਿੰਘ ਆਪਣੇ ਪਿਤਾ ਦੇ ਨਾਲ ਖੇਤ ਤੋਂ ਕਾਮ ਕਰ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਹਮਲੇ ਵਿੱਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ। ਇੱਥੇ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਉੱਘੇ ਦੌੜਾਕ ਫੌਜਾ ਸਿੰਘ ਦਾ ਹੋਇਆ ਦਿਹਾਂਤ, PM ਮੋਦੀ, CM ਮਾਨ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਘਰ ਦਾ ਇਕਲੌਤਾ ਪੁੱਤਰ ਸੀ ਅਤੇ ਇੱਕ ਮਾਸੂਮ ਬੱਚੇ ਦਾ ਪਿਤਾ ਸੀ। ਘਟਨਾ ਤੋਂ ਬਾਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇੰਚਾਰਜ ਇੰਸਪੈਕਟਰ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























