ਸ਼੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਰਹੂੜੀਆ ਵਾਲੀ ਵਿੱਚ ਇੱਕ 23 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਇਸ ਵਾਰਦਾਤ ਨੂੰ ਪਿੰਡ ਦੇ ਨੌਜਵਾਨਾਂ ਵੱਲੋ ਹੀ ਅੰਜਾਮ ਦਿੱਤਾ ਗਿਆ ਹੈ। ਇਸ ਸੰਬੰਧੀ ਸੂਚਨਾ ਮਿਲਣ ’ਤੇ ਪੁਲਿਸ ਨੇ ਜਾਂਚ ਸ਼ੁਰ ਕਰ ਦਿੱਤੀ ਹੈ।
ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਪੱਥਰ ਵਾਲੀ ਫੈਕਟਰੀ ਦੇ ਵਿੱਚ ਕੰਮ ਕਰਦਾ ਹੈ। ਜਦੋਂ ਉਹ ਕੰਮ ਤੋਂ ਘਰ ਵਾਪਸ ਆਇਆ ਤਾਂ ਆਪਣੇ ਚਾਚੇ ਦੀ ਦੁਕਾਨ ਤੇ ਪਕੌੜੇ ਖਾਣ ਦੇ ਲਈ ਬਹਾਰ ਚਲਾ ਗਿਆ। ਇਸ ਦੌਰਾਨ ਉਸੇ ਦੇ ਹੀ ਪਿੰਡ ਦੇ ਵਸਨੀਕ ਨੌਜਵਾਨਾਂ ਦੇ ਵੱਲੋਂ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਦੇ ਵਿੱਚ ਲੈ ਕੇ ਜਾਇਆ ਗਿਆ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਚੋਣ ਪ੍ਰਚਾਰ ‘ਤੇ ਲੱਗਣਗੀਆਂ ਬ੍ਰੇਕਾਂ, ਸਟਾਰ ਪ੍ਰਚਾਰਕਾਂ ਨੂੰ ਛੱਡਣਾ ਪਵੇਗਾ ਸੂਬਾ
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਾਡੇ ਲੜਕੇ ਦੀ ਕੋਈ ਵੀ ਪੁਰਾਣੀ ਰੰਜਸ ਨਹੀਂ ਸੀ ਤੇ ਨਾ ਹੀ ਅੱਜ ਤੱਕ ਨੌਜਵਾਨ ਕਿਸੇ ਨਾਲ ਲੜਿਆ ਸੀ ਫਿਰ ਵੀ ਸਾਡੇ ਲੜਕੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮਾਮਲੇ ਸਬੰਧੀ ਪੁਲਿਸ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: