ਮੋਗਾ ਦੇ ਬੇਰੀਆ ‘ਚ ਦੇਰ ਰਾਤ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਜਦੋਂ ਸੈਲੂਨ ਦੀ ਦੁਕਾਨ ਬੰਦ ਕਰਕੇ ਆਪਣੇ ਘਰ ਜਾ ਰਿਹਾ ਸੀ ਤਾਂ ਉਸ ‘ਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਨੂੰ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 21 ਸਾਲਾ ਹਰਵਿੰਦਰ ਵਜੋਂ ਹੋਈ ਹੈ। ਮਾਮਲੇ ‘ਚ ਪੁਲਿਸ ਨੇ ਕੁਝ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਹੈ।
ਮ੍ਰਿਤਕ ਨੌਜਵਾਨ ਹਰਵਿੰਦਰ ਸਿੰਘ ਦੇ ਪਿਤਾ ਸੁਰਜੀਤ ਸਿੰਘ ਅਤੇ ਮਾਤਾ ਆਸ਼ਾ ਰਾਣੀ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਮਨੀ ਪਲੇ ਨੇ ਦੱਸਿਆ ਕਿ ਹਰਵਿੰਦਰ ਸਿੰਘ ਆਪਣੀ ਸੈਲੂਨ ਦੀ ਦੁਕਾਨ ਬੰਦ ਕਰਕੇ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਕੁਝ ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਆਪਣੀ ਜਾਨ ਬਚਾਉਣ ਲਈ ਭੱਜ ਗਿਆ। ਇਸ ਤੋਂ ਬਾਅਦ ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਤੋਂ ਬਾਅਦ ਉਸ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ : CM ਸੈਣੀ ਨੇ ਕ੍ਰਿਕਟਰ ਯੁਜਵੇਂਦਰ ਚਾਹਲ ਨਾਲ ਕੀਤੀ ਮੁਲਾਕਾਤ, ਖਿਡਾਰੀ ਨੂੰ ਮੈਡਲ ਨਾਲ ਕੀਤਾ ਸਨਮਾਨਿਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਬਾਲਕ੍ਰਿਸ਼ਨ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਰਵਿੰਦਰ ਸਿੰਘ ਉਮਰ 21 ਸਾਲ ਜੋ ਕਿ ਨਾਈ ਦਾ ਕੰਮ ਕਰਦਾ ਸੀ, ਆਪਣੀ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ ਕਿ ਰਸਤੇ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਇਸ ਕਰ ਕੇ ਉਹ ਗੰਭੀਰ ਜ਼ਖਮੀ ਹੋ ਗਿਆ, ਜਿੱਥੇ ਹਰਵਿੰਦਰ ਸਿੰਘ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਅਤੇ ਉੱਥੇ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ 6 ਵਿਅਕਤੀਆਂ ਦੇ ਨਾਮ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: