ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਵਿੱਚ ਵੱਡੀ ਵਾਰਦਾਤ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਇੱਕ 30 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਅਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਕਿੰਦਾ ਵਜੋਂ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਕਿੰਦਾ ਪਿੰਡ ਦੇ ਬੱਸ ਸਟੈਂਡ ‘ਤੇ ਬੈਠਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਵਿਅਕਤੀਆਂ ਨੇ ਕੁਲਵਿੰਦਰ ਸਿੰਘ ਕਿੰਦਾ ‘ਤੇ ਪਹਿਲਾਂ ਗੰਡਾਸਿਆਂ ਨਾਲ ਵਾਰ ਕੀਤਾ ਅਤੇ ਇਸ ਤੋਂ ਬਾਅਦ ਪਿਸਤੌਲ ਨਾਲ 6 ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : IPL 2025 ਤੋਂ ਪਹਿਲਾਂ ਪੰਜਾਬ ਕਿੰਗਜ਼ ਦੇ ਮਾਲਕਾਂ ‘ਚ ਵਿਵਾਦ, ਹਾਈਕੋਰਟ ਪਹੁੰਚੀ ਪ੍ਰੀਟੀ ਜ਼ਿੰਟਾ, ਜਾਣੋ ਕੀ ਹੈ ਮਾਮਲਾ
ਵੀਡੀਓ ਲਈ ਕਲਿੱਕ ਕਰੋ -: