ਕੇਂਦਰ ਸਰਕਾਰ ਨੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਈ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ। ਭਾਰਤ ਸਰਕਾਰ ਵੱਖ-ਵੱਖ ਤਰੀਕਿਆਂ ਰਾਹੀਂ ਰਾਜਾਂ ਵਿੱਚ ਰਾਸ਼ਟਰੀ ਸਿਹਤ ਮਿਸ਼ਨ (NHM) ਦੀ ਪ੍ਰਗਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਦੀ ਹੈ। ਹਰ ਸਾਲ ਕਰਵਾਏ ਜਾਣ ਵਾਲੇ ਕਾਮਨ ਰਿਵਿਊ ਮਿਸ਼ਨ (ਸੀ.ਆਰ.ਐਮ.) ਦੀ ਸਮੀਖਿਆ ਵਿੱਚ ਕੇਂਦਰ ਦੀ ਟੀਮ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਸ਼ਲਾਘਾ ਕੀਤੀ ਹੈ।
ਇਸ ਤਹਿਤ ਸਰਕਾਰੀ ਅਧਿਕਾਰੀਆਂ, ਜਨ ਸਿਹਤ ਮਾਹਿਰਾਂ, ਵਿਕਾਸ ਹਿੱਸੇਦਾਰਾਂ ਦੇ ਨੁਮਾਇੰਦਿਆਂ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਟੀਮ ਵੱਖ-ਵੱਖ ਰਾਜਾਂ ਦੇ ਖੇਤਰੀ ਦੌਰੇ ਕਰਦੀ ਹੈ। CRM ਦਾ ਉਦੇਸ਼ ਲੋਕਾਂ ਦੇ ਦ੍ਰਿਸ਼ਟੀਕੋਣ ਤੋਂ ਪ੍ਰੋਗਰਾਮਾਂ ਨੂੰ ਲਾਗੂ ਕਰਨ ਦਾ ਮੁਲਾਂਕਣ ਕਰਨਾ ਹੈ। ਆਯੂਸ਼ ਮੰਤਰਾਲੇ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡਿਪਟੀ ਡਾਇਰੈਕਟਰ ਜਨਰਲ ਡਾ. ਏ. ਰਘੂ ਦੀ ਅਗਵਾਈ ਹੇਠ 16 ਮੈਂਬਰੀ 15ਵੇਂ ਕਾਮਨ ਰਿਵਿਊ ਮਿਸ਼ਨ ਟੀਮ ਨੇ 4 ਤੋਂ 11 ਨਵੰਬਰ ਤੱਕ ਰਾਜ ਦਾ ਦੌਰਾ ਕੀਤਾ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਦੌਰਾਨ ਟੀਮ ਨੇ ਜ਼ਿਲ੍ਹਾ ਫਿਰੋਜ਼ਪੁਰ ਅਤੇ ਰੂਪਨਗਰ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਟੀਮ ਨੇ ਸੂਬੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਵੱਧ ਤੋਂ ਵੱਧ ਸੰਸਥਾਗਤ ਜਣੇਪੇ ਹੋ ਰਹੇ ਹਨ ਅਤੇ ਸਾਰੀਆਂ ਸਿਹਤ ਸਹੂਲਤਾਂ ਵਿੱਚ ਗਰਭਵਤੀ ਔਰਤਾਂ ਨੂੰ ਮਿਆਰੀ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਆਦਾਤਰ ਔਰਤਾਂ ਨੂੰ ਡੀਬੀਟੀ ਰਾਹੀਂ ਜੀਐਸਵਾਈ ਦਾ ਭੁਗਤਾਨ ਕੀਤਾ ਗਿਆ ਹੈ।