ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮ ਆਦਮੀ ਦੇ ਮਸੀਹਾ ਵਜੋਂ ਅਕਸ ਨੂੰ ਉਸ ਵੇਲੇ ਹੋਰ ਹੁਲਾਰਾ ਮਿਲਿਆ ਜਦੋਂ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵੀ ਉਨਾਂ ਦੀ ਹਰਮਨ ਪਿਆਰਤਾ ਨੂੰ ਸਵੀਕਾਰ ਕੀਤਾ। 15ਵੀਂ ਪੰਜਾਬ ਵਿਧਾਨ ਸਭਾ ਦੇ 16ਵੇਂ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਇਕ ਮੁੱਖ ਮੰਤਰੀ ਨੇ ਉਨਾਂ ਦੀ ਆਮ ਲੋਕਾਂ ਦਾ ਮੁੱਖ ਮੰਤਰੀ ਹੋਣ ਦੀ ਸਾਖ ਦਾ ਮਜਾਕ ਉਡਾਇਆ ਹੈ ਅਤੇ ਸਵਾਲ ਵੀ ਕੀਤੇ ਹਨ। ਉਨਾਂ ਅੱਗੇ ਕਿਹਾ ਕਿ ਜੇਕਰ ਵਿਰੋਧੀ ਧਿਰ ਵਿੱਚੋਂ ਕੋਈ ਇਹ ਸਮਝਦਾ ਹੈ ਕਿ ਉਹ (ਚੰਨੀ) ‘ਆਮ ਆਦਮੀ’ ਹਨ ਤਾਂ ਉਨਾਂ ਨੂੰ ਖੁੱਲ ਕੇ ਕਹਿਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਇਸ ‘ਤੇ ਹਲਕਾ ਰਾਏਕੋਟ ਤੋਂ ‘ਆਪ’ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਖੜੇ ਹੋ ਕੇ ਸਪੱਸਟ ਸਬਦਾਂ ‘ਚ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਨੂੰ ਸਹੀ ਮਾਇਨਿਆਂ ਵਿੱਚ ਆਮ ਆਦਮੀ ਮੰਨਦੇ ਹਨ। ਇਸ ਉਪਰੰਤ ‘ਆਪ’ ਦੇ ਇੱਕ ਹੋਰ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਦੀ ਸ਼ਲਾਘਾ ਕੀਤੀ।