ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਦੇ ਪੁੱਤਰ ਅਰਵਿੰਦਰ ਸਿੰਘ ਲਵਲੀ (54) ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਦੁਪਹਿਰ ਕੌਮੀ ਰਾਜਧਾਨੀ ਵਿਖੇ ਲੰਮੀ ਬਿਮਾਰੀ ਉਪਰੰਤ ਚੱਲ ਵਸੇ। ਉਹ ਆਪਣੇ ਪਤਨੀ, ਪੁੱਤਰ ਅਤੇ ਬੇਟੀ ਛੱਡ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਕ ਸ਼ੋਕ ਸੰਦੇਸ਼ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਅਰਵਿੰਦਰ ਸਿੰਘ ਲਵਲੀ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”