ਕੇਂਦਰ ਸਰਕਾਰ ਵੱਲੋਂ ਹਰ ਦਿਨ ਡੀਜਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਨੇ ਮਾਨਸਾ ਵਿੱਚ ਗੁਰਦੁਆਰਾ ਚੌਕ ਤੋਂ ਲੈ ਕੇ ਬੱਸ ਸਟੈਂਡ ਚੌਕ ਤੱਕ ਰੋਸ ਮਾਰਚ ਕੀਤਾ ਅਤੇ ਬੱਸ ਸਟੈਂਡ ਚੌਕ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਨਾਰੇਬਾਜੀ ਕਰਦੇ ਹੋਏ ਪੁਤਲਾ ਫੂਕਿਆ।
ਮਾਨਸਾ ਦੇ ਗੁਰਦੁਆਰਾ ਚੌਕ ਵਿੱਚ ਇਕੱਠੇ ਹੋਏ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਰਕਰਾਂ ਨੇ ਵੱਧ ਰਹੀਆਂ ਤੇਲ ਕੀਮਤਾਂ ਅਤੇ ਮਹਿੰਗਾਈ ਦੇ ਖਿਲਾਫ ਬਸ ਸਟੈਂਡ ਚੌਂਕ ਤੱਕ ਰੋਸ ਮਾਰਚ ਕੀਤਾ ਅਤੇ ਬਸ ਸਟੈਂਡ ਚੌਂਕ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਪਰਦਰਸ਼ਨਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਗੁਰਪ੍ਰੀਤ ਸਿੰਘ, ਕਮਲ ਗੋਇਲ ਅਤੇ ਰਣਦੀਪ ਸ਼ਰਮਾ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਹਨ, ਪਰ ਇਸ ਦੇ ਬਾਵਜੂਦ ਭਾਰਤ ਵਿੱਚ ਪੈਟਰੋਲ, ਡੀਜਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਇਹ ਵੀ ਪੜ੍ਹੋ : ਮੁਹੰਮਦ ਅਜ਼ਹਰੂਦੀਨ ‘ਤੇ ਹੋਈ ਵੱਡੀ ਕਾਰਵਾਈ, HCA ਪ੍ਰਧਾਨ ਦੇ ਅਹੁਦੇ ਤੋਂ ਹਟਾਏ ਗਏ ਤੇ ਮੈਂਬਰਸ਼ਿਪ ਵੀ ਹੋਈ ਰੱਦ
ਉਨ੍ਹਾਂ ਕਿਹਾ ਕਿ ਅਸੀ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਪਹਿਲੀ ਵਾਰ ਦੇਸ਼ ਵਿੱਚ ਪੈਟਰੋਲ 100 ਰੁਪਏ ਤੋਂ ਪਾਰ ਹੋਇਆ ਹੈ ਅਤੇ ਇਸ ਮਹਿੰਗਾਈ ਦੀ ਮਾਰ ਦੇਸ਼ ਦੇ ਹਰ ਵਰਗ ਉੱਤੇ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਪ੍ਰਦਰਸ਼ਨ ਕੇਂਦਰ ਸਰਕਾਰ ਦੇ ਕੰਨਾਂ ਤੱਕ ਅਵਾਜ ਪਹੁੰਚਾਉਣ ਲਈ ਕੀਤਾ ਗਿਆ ਹੈ ਅਤੇ ਜੇਕਰ ਆਉਣ ਵਾਲੇ ਦਿਨਾਂ ਵਿੱਚ ਮਹਿੰਗਾਈ ਉੱਤੇ ਕਾਬੂ ਨਾ ਪਾਇਆ ਗਿਆ ਤਾਂ ਆਮ ਆਦਮੀ ਪਾਰਟੀ ਇਸ ਸੰਘਰਸ਼ ਨੂੰ ਤੇਜ ਕਰੇਗੀ।
ਇਹ ਵੀ ਦੇਖੋ : ਛੜੇ ਜੇਠ ਦੀ ਘਟੀਆ ਕਰਤੂਤ, ਭਾਬੀ ਦੀ ਅਸ਼ਲੀਲ ਵੀਡੀਓ ਬਣਾ ਕੇ ਕੀਤੀ ਵਾਇਰਲ