ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਮ ਆਦਮੀ ਪਾਰਟੀ ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਪ੍ਰੋ. ਬਲਜਿੰਦਰ ਕੌਰ ਨੂੰ ਟਿਕਟ ਦਿੱਤੀ ਗਈ ਹੈ, ਉੱਥੇ ਹੀ ਦਿੜ੍ਹਬਾ ਵਿਧਾਨ ਸਭਾ ਹਲਕਾ ਤੋਂ ਹਰਪਾਲ ਸਿੰਘ ਚੀਮਾ ਉਮੀਦਵਾਰ ਬਣਾਏ ਗਏ ਹਨ।
ਜਾਣਕਾਰੀ ਮੁਤਾਬਕ, ਆਪ ਸੁਪਰੀਮੋ ਕੇਜਰੀਵਾਲ 18 ਨਵੰਬਰ ਨੂੰ ਪੰਜਾਬ ਦੌਰੇ ‘ਤੇ ਆ ਸਕਦੇ ਹਨ ਅਤੇ ਇਸ ਦੌਰਾਨ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਸੀ. ਐੱਮ. ਚਿਹਰਾ ਭਗਵੰਤ ਮਾਨ ਹੋ ਸਕਦਾ ਹੈ ਕਿਉਂਕਿ ਚੋਣਾਂ ਵਿੱਚ ਸਮਾਂ ਘੱਟ ਹੈ ਅਤੇ ਪਾਰਟੀ ਵਰਕਰ ਵੀ ਭਗਵੰਤ ਮਾਨ ਦੇ ਹੱਕ ਵਿੱਚ ਹਨ।
ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਨੇ ਜੈ ਕਿਸ਼ਨ ਰੌੜੀ ਨੂੰ ਟਿਕਟ ਦਿੱਤੀ ਹੈ। ਜਗਰਾਊਂ ਤੋਂ ਸਰਵਜੀਤ ਕੌਰ ਮਾਣੂੰਕੇ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਬਿਲਾਸਪੁਰ ਅਤੇ ਕੋਟਕਪੁਰਾ ਤੋਂ ਕੁਲਤਾਰ ਸਿੰਘ ਸੰਧਵਾਂ ਪਾਰਟੀ ਦੇ ਉਮੀਦਵਾਰ ਹੋਣਗੇ।
ਇਹ ਵੀ ਪੜ੍ਹੋ : ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ‘ਤੇ ਕੁਲਜੀਤ ਨਾਗਰਾ ਦਰਜ ਕਰਾਉਣਗੇ ਪਰਚਾ
ਉੱਥੇ ਹੀ, ਬੁਢਲਾਡਾ ਤੋਂ ਪ੍ਰਿੰਸੀਪਲ ਬੁੱਧਰਾਮ, ਸੁਨਾਮ ਤੋਂ ਅਮਨ ਅਰੋੜਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਹਿਲ ਕਲਾਂ ਤੋਂ ਕੁਲਵੰਤ ਪੰਡੋਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਵਿਚਕਾਰ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਵਿਧਾਨ ਸਭਾ ਚੋਣ ਲੜਨ ਦੇ ਜਵਾਬ ਵਿੱਚ ਕਿਹਾ ਕਿ ਪਾਰਟੀ ਜੋ ਕਹੇਗੀ ਉਹ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: