AAP claims Arvind Kejriwal movement: ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਵਿੱਚ ਇੱਕ ਪਾਸੇ ਜਿੱਥੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨਿਵਾਸ ਦਾ ਇੱਕ ਦਰਵਾਜਾ ਅਜੇ ਵੀ ਬੰਦ ਹੈ । ਇਸ ਬਾਰੇ AAP ਦੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਹੈ ਕਿ ਅੱਜ ਵੀ ਸੀਐਮ ਅਰਵਿੰਦ ਕੇਜਰੀਵਾਲ ਇੱਕ ਤਰ੍ਹਾਂ ਨਾਲ ਕੈਦ ਵਿੱਚ ਹਨ। ਮੰਗਲਵਾਰ ਨੂੰ ਭਾਰਤ ਬੰਦ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਨੇਤਾਵਾਂ ਨੇ ਦੋਸ਼ ਲਾਇਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਆਦੇਸ਼ਾਂ ‘ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ । ਇਸਦੇ ਖਿਲਾਫ਼ ਡਿਪਟੀ ਸੀਐਮ ਮਨੀਸ਼ ਸਿਸੋਦੀਆ ਮੰਗਲਵਾਰ ਨੂੰ ਧਰਨੇ ‘ਤੇ ਬੈਠ ਗਏ ਸਨ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ AAP ਦੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਸੀ।
ਬੁੱਧਵਾਰ ਨੂੰ ਰਾਘਵ ਚੱਢਾ ਨੇ ਕਿਹਾ ਕਿ ਅੱਜ ਵੀ ਸੀਐਮ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦਾ ਇੱਕ ਦਰਵਾਜ਼ਾ ਪੂਰੀ ਤਰ੍ਹਾਂ ਬੰਦ ਹੈ । ਜਿਸ ਦਰਵਾਜ਼ੇ ਰਾਹੀਂ ਲੋਕ CM ਨੂੰ ਮਿਲਣ ਲਈ ਆਉਂਦੇ-ਜਾਂਦੇ ਹਨ, ਪੁਲਿਸ ਨੇ ਉਸ ਇੱਕ ਦਰਵਾਜ਼ੇ ਨੂੰ ਤਾਲਾ ਲਗਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਭਾਜਪਾ ਆਗੂ ਉਸ ਦਰਵਾਜ਼ੇ ਦੇ ਬਾਹਰ ਹਨ ਅਤੇ ਪੁਲਿਸ ਨੇ ਸੁਰੱਖਿਆ ਬਲਾਂ ਦੀਆਂ ਕਈ ਕੰਪਨੀਆਂ, ਬੁਲੇਟ ਪਰੂਫ ਜੈਕਟਾਂ ਨਾਲ ਉੱਥੇ ਲਗਾ ਦਿੱਤੀਆਂ ਹਨ।
AAP ਵਿਧਾਇਕ ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਪੁਲਿਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਹਿਣ ‘ਤੇ ਅਰਵਿੰਦ ਕੇਜਰੀਵਾਲ ਦੀ ਮੂਵਮੈਂਟ ‘ਤੇ ਪਾਬੰਦੀ ਲਗਾਈ ਹੈ । ਉਨ੍ਹਾਂ ਕਿਹਾ ਕਿ ਇੱਕ ਸੇਵਾਦਾਰ ਤੋਂ ਚੌਂਕੀਦਾਰ ਨੂੰ ਇੰਨਾ ਪ੍ਰਹੇਜ ਕਿਉਂ ਹੈ, ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਸੇਵਾਦਾਰ ਬਿਨ੍ਹਾਂ ਕਿਸੇ ਭੇਦਭਾਵ ਨਾਲ ਲੋਕਾਂ ਦੀ ਸੇਵਾ ਕਰ ਰਿਹਾ ਹੈ।
ਭਾਜਪਾ ‘ਤੇ ਦੋਸ਼ ਲਗਾਉਂਦਿਆਂ ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਵਾਲਿਓ ਤੁਸੀ ਚਾਰ ਨਹੀਂ, 400 ਆਗੂ ਵੀ ਸੀਐਮ ਦੇ ਘਰ ਦੇ ਸਾਹਮਣੇ ਬੈਠਾ ਦਿਓਗੇ ਤਾਂ ਵੀ ਸਟੇਡੀਅਮ ਨੂੰ ਜੇਲ੍ਹ ਨਹੀਂ ਬਣਵਾ ਸਕਦੇ । ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕਾਰਪੋਰੇਸ਼ਨ ਤਾਂ ਇੱਕ ਬਹਾਨਾ ਹੈ, ਭਾਜਪਾ ਦਾ ਅਸਲ ਨਿਸ਼ਾਨਾ ਕਿਸਾਨੀ ਅੰਦੋਲਨ ਹੈ । ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਕੱਲ੍ਹ ਜਿੱਥੇ ਇੱਕ ਅਣ-ਘੋਸ਼ਿਤ ਐਮਰਜੈਂਸੀ ਲਾਗੂ ਸੀ ਅਤੇ ਉਸਨੂੰ ਪੁਲਿਸ ਛਾਉਣੀ ਵਿੱਚ ਬਦਲ ਦਿੱਤਾ ਗਿਆ ਸੀ । ਉਨ੍ਹਾਂ ਕਿਹਾ ਕਿ ਜਨਤਾ ਵੱਲੋਂ ਕੌਂਸਲਰ, ਵਿਧਾਇਕ, ਮੰਤਰੀਆਂ, ਸੰਸਦ ਮੈਂਬਰਾਂ ਅਤੇ ਜਨਤਾ ਵੱਲੋਂ ਚੁਣੇ ਗਏ ਲੋਕ ਮੁੱਖ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਕਰਦੇ ਰਹੇ, ਪਰ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ । ਕੇਂਦਰ ਨੇ ਲੋਕਤੰਤਰੀ ਤਰੀਕੇ ਨਾਲ ਚੁਣੇ ਗਏ ਮੁੱਖ ਮੰਤਰੀ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ।