ਆਮ ਆਦਮੀ ਪਾਰਟੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਐੱਸ.ਸੀ/ਐੱਸ.ਟੀ ਪੋਸਟ ਮੈਟ੍ਰਿਕ ਸਕੀਮ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਗਏ ਕਥਿਤ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਰੋਸ ਵਜੋਂ ਜ਼ਿਲਾ ਪ੍ਰਧਾਨ ਅਜੇ ਸਿੰਘ ਲਿਬੜਾ ਦੀ ਅਗਵਾਈ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ, ਜੋ ਅਗਲੇ ਇੱਕ ਹਫ਼ਤੇ ਤੱਕ ਜਾਰੀ ਰਹੇਗੀ।
ਇਸ ਮੌਕੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਅਜੇ ਸਿੰਘ ਲਿਬੜਾ ਨੇ ਕਿਹਾ ਕਿ ਅੱਜ ਤੋਂ ਸ਼ੁਰੂ ਕੀਤੀ ਗਈ ਇਹ ਭੁੱਖ ਹੜਤਾਲ ਅਗਲੇ ਇੱਕ ਹਫ਼ਤੇ ਤੱਕ ਜਾਰੀ ਰਹੇਗੀ, ਜਿਸ ਵਿੱਚ ਜ਼ਿਲ੍ਹੇ ਦੇ ਤਿੰਨੋਂ ਫਤਿਹਗੜ੍ਹ ਸਾਹਿਬ, ਅਮਲੋਹ ਅਤੇ ਬਸੀ ਪਠਾਣਾਂ ਦੇ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਭੁੱਖ ਹੜਤਾਲ ਤੇ ਬੈਠਣਗੇ ।
ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਤੋਂ ਬਾਅਦ DCP ਬਲਕਾਰ ਸਿੰਘ ਹੋਏ AAP ‘ਚ ਸ਼ਾਮਿਲ
ਉਨ੍ਹਾਂ ਕਿਹਾ ਕਿ ਇਸ ਬਹੁ ਕਰੋੜੀ ਘਪਲੇ ਵਿੱਚ ਸ਼ਾਮਿਲ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਇਨ੍ਹਾਂ ਵਿਦਿਆਰਥੀਆਂ ਦੀ ਸਕਾਲਰਸ਼ਿਪ ਤੁਰੰਤ ਰਿਲੀਜ਼ ਕੀਤੀ ਜਾਵੇ।
ਇਹ ਵੀ ਦੇਖੋ : ਅਕਾਲੀਦਲ ਤੇ ਬਸਪਾ ਵਾਲਿਆਂ ਨੇ ਚੰਡੀਗੜ੍ਹ ਭੰਨੇ ਬੈਰੀਕੇਡ, ਪੁਲਿਸ ਨੇ ਕੀਤਾ ਜਲਤੋਪਾਂ ਨਾਲ ਹਮਲਾ, ਪਿਆ ਭੜਥੂ Live !