AAP staged a : ਪਟਿਆਲਾ : ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਅੱਜ ਆਮ ਆਦਮੀ ਪਾਰਟੀ ਨੇ ਨਾਭਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਲਗਭਗ ਇੱਕ ਘੰਟੇ ਚੱਲਿਆ। ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ ‘ਚ ਧਰਮਸੋਤ ਦੀ ਲਗਾਤਾਰ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ ਤੇ ‘ਆਪ’ ਵਰਕਰਾਂ ਵੱਲੋਂ ਅੱਜ ਧਰਮਸੋਤ ਦੀ ਰਿਹਾਇਸ਼ ਦੇ ਬਾਹਰ ਨਾਅਰੇਬਾਜ਼ੀ ਕੀਤੀ ਗਈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ‘ਚ ਪੰਜਾਬ ਸਰਕਾਰ ਵੱਲੋਂ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦਿੱਤੇ ਜਾਣ ‘ਤੇ ਆਮ ਆਦਮੀ ਪਾਰਟੀ ਪਟਿਆਲਾ ਦੇ ਜਿਲ੍ਹਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਦੀ ਅਗਵਾਈ ‘ਚ ਮੰਤਰੀ ਦੀ ਨਾਭਾ ਰਿਹਾਇਸ਼ ਦੇ ਬਾਹਰ ਲਗਭਗ 1 ਘੰਟਾ ਆਪ ਵਰਕਰਾਂ ਨੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਮੰਤਰੀ ਧਰਮਸੋਤ ਦਾ ਪੁਤਲਾ ਵੀ ਸਾੜਿਆ ਗਿਆ।
ਉਕਤ ਨੇਤਾਵਾਂ ਨੇ ਇਸ ਪੂਰੇ ਘਪੇਲ ਦੀ ਜਾਂਚ ਕਿਸੇ ਸੀਟਿੰਗ ਜੱਜ ਜਾਂ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀ ਮੰਤਰੀ ਧਰਮਸੋਤ ਨੂੰ ਬਰਖਾਸਤ ਨਹੀਂ ਕੀਤਾ ਜਾਂਦਾ ਤੇ ਉਨ੍ਹਾਂ ‘ਤੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਹ ਚੁੱਪ ਨਹੀਂ ਬੈਠਣਗੇ। ਆਪ ਨੇਤਾਵਾਂ ਨੇ ਐੱਸ. ਐੱਸ. ਪੀ. ਦੇ ਨਾਂ ਸਦਰ ਥਾਣੇ ਦੇ ਇੰਜਾਰਜ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਜਿਸ ‘ਚ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਵਿਧਾਨ ਸਭਾ ‘ਚ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਮੁੱਦਾ ਚੁੱਕਿਆ ਗਿਆ ਸੀ ਪਰ ਕੈਪਟਨ ਸਰਕਾਰ ਨੇ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਜਿਸ ਦਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਆਪਣੇ ਮੰਤਰੀ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਵੀ ਮੌਕੇ ‘ਤੇ ਮੌਜੂਦ ਸਨ। ਇਸ ਮੌਕੇ ਜਿਲ੍ਹਾ ਪ੍ਰਧਾਨ ਜਿਲ੍ਹਾ ਨਾਭਾ ਹਲਕਾ ਦੇ ਸੀਨੀਅਰ ਨੇਤਾ ਜੱਸੀ ਸੋਹੀਆਂਵਾਲਾ ਤੇ ਵਰਿੰਦਰ ਬਿਟੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਸਰਕਾਰ ਵੱਲੋਂ ਧਰਮਸੋਤ ਨੂੰ ਦਿੱਤੀ ਗਈ ਕਲੀਨ ਚਿੱਟ ਨੂੰ ਨਹੀਂ ਮੰਨਦੀ। ਇਸ ਲਈ ਆਪ ਵਰਕਰਾਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਕੀਤੀ ਜਾਣੀ ਚਾਹੀਦੀ ਹੈ ਤੇ ਨਾਲ ਹੀ ਕੇਂਦਰੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਹੁਦੇ ਤੋਂ ਵੀ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।