ਬੁੱਧਵਾਰ ਨੂੰ ਜਲੰਧਰ ਪਹੁੰਚੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿ ਜੇਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ, ਤਾਂ ਜਲੰਧਰ ‘ਚ ਇੱਕ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇਗਾ।
ਬੁੱਧਵਾਰ ਨੂੰ ਜਲੰਧਰ ਪਹੁੰਚੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2 ਗ੍ਰੰਟੀਆ ਦਿੱਤੀਆਂ ਹਨ, ਜਿਨ੍ਹਾਂ ‘ਚ ਪਹਿਲੀ ਗਰੰਟੀ ਜਲੰਧਰ ‘ਚ ਇੰਟਰਨੈਸ਼ਨਲ ਏਅਰਪੋਰਟ ਬਣਾਉਣਾ ਹੈ, ਜਦਕਿ ਦੂਜੀ ਗਰੰਟੀ ਸਪੋਰਟਸ ਯੂਨੀਵਰਸਿਟੀ ਬਣਾਉਣੀ ਹੈ। ਸਪੋਰਟਸ ਇੰਡਸਟਰੀ ਨੂੰ ਲੈ ਕੇ ਇੱਕ ਵੱਡਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ‘ਚ ਜਿੱਥੇ ਵੀ ਕ੍ਰਿਕੇਟ ਅਤੇ ਹਾਕੀ ਖੇਡੀ ਜਾਂਦੀ ਹੈ ਉੱਥੇ ਖੇਡ ਦਾ ਸਮਾਨ ਜਲੰਧਰ ਤੋਂ ਜਾਂਦਾ ਹੈ, ਇਸ ਲਈ ਅਸੀਂ ਸਰਕਾਰ ਬਣਨ ‘ਤੇ ਜਲੰਧਰ ‘ਚ ਭਾਰਤ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਵੀ ਬਣਾਂਵਾਂਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਦੋ ਦਿਨਾਂ ਦੌਰੇ ‘ਤੇ ਪੰਜਾਬ ਪਹੁੰਚੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਜਲੰਧਰ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ। ਪੰਜਾਬ ਪਹੁੰਚਣ ‘ਤੇ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ, ਇਸ ਨੇ ਕਈ ਆਜ਼ਾਦੀ ਘੁਲਾਟੀਆਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦੀ ਯਾਦ ਵਿੱਚ ਇਹ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: