AAP women MLAs : ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ‘ਤੇ ਉਤਰਨ ਨੂੰ ਮਜਬੂਰ ਹੋ ਗਏ ਹਨ ਤੇ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਵਿਧਾਇਕਾਂ ‘ਤੇ ਪੰਜਾਬ ‘ਚ ਵਿਗੜਦੀ ਕਾਨੂੰਨ ਵਿਵਸਥਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸੂਬੇ ‘ਚ ਅਪਰਾਧਕ ਪ੍ਰਵਿਰਤੀ ਦੇ ਲੋਕਾਂ ‘ਚ ਕਾਨੂੰਨ ਵਿਵਸਥਾ ਦਾ ਡਰ ਨਹੀਂ ਰਿਹਾ ਹੈ। ਇਸ ਤੋਂ ਬਾਅਦ ਵੀ ਕੈਪਟਨ ਅਮਰਿੰਦਰ ਸਿੰਘ ਅਹੁਦੇ ਤੋਂ ਅਸਤੀਫਾ ਨਹੀਂ ਦੇ ਰਹੇ ਹਨ। ਆਪ ਵਿਧਾਇਕਾਂ ਨੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਦੇ ਬਿਆਨ ਨੂੰ ਵੀ ਸ਼ਰਮਨਾਕ ਦੱਸਿਆ ਹੈ। ਆਪ ਮੁੱਖ ਦਫਤਰ ਤੋਂ ਜਾਰੀ ਸਾਂਝੇ ਬਿਆਨ ‘ਚ ਉਪਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਪ੍ਰੋ. ਬਲਜਿੰਦਰ ਕੌਰ ਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਸੂਬੇ ‘ਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਬਚੀ ਹੈ। ਪੁਲਿਸ ਪ੍ਰਸ਼ਾਸਨ ਤੇ ਵੱਡੇ ਪੈਮਾਨੇ ‘ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਅਧਿਕਾਰੀਆਂ ਦੀ ਦਖਲਅੰਦਾਜ਼ੀ ਨੇ ਸਾਰਾ ਕੁਝ ਬਰਬਾਦ ਕਰ ਦਿੱਤਾ ਹੈ।
ਸਿਰਫ ਅਸਮਾਜਿਕ ਤੱਤਾਂ ਤੇ ਅਪਰਾਧਾਂ ਦਾ ਮਨੋਬਲ ਉੱਚਾ ਹੈ। ਇਸ ਤੋਂ ਬਾਅਦ ਵੀ ਸਿਸਵਾਂ ਦੇ ਸ਼ਾਹੀ ਫਾਰਮ ਹਾਊਸ ‘ਚ ਮੁੱਖ ਮੰਤਰੀ ਨੂੰ ਬੱਚਿਆਂ ਦੇ ਰੋਣ ਜਾਂ ਮਾਤਾ-ਪਿਤਾ ਦੇ ਰੋਣ ਦੀਆਂ ਆਵਾਜ਼ਾਂ ਨਹੀਂ ਸੁਣਾਈ ਦੇ ਰਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਸਾਲ 2018-19 ਦੌਰਾਨ ਜਬਰ ਜਨਾਹ ਦੇ 5058 ਮਾਮਲੇ ਦਰਜ ਕੀਤੇ ਗਏ ਪਰ ਸਿਰਫ 30 ਫੀਸਦੀ ਪੀੜਤਾਂ ਨੂੰ ਇਨਸਾਫ ਮਿਲਿਆ ਬਾਕੀ 70 ਫੀਸਦੀ ਨਿਆਂ ਲਈ ਅਜੇ ਵੀ ਭਟਕ ਰਹੀਆਂ ਹਨ। ਆਪ ਵਿਧਾਇਕਾਂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਟਾਂਡਾ ਦੀ ਘਟਨਾ ਬਾਰੇ ਕੀਤੀ ਗਈ ‘ਪਿਕਨਿਕ’ ਟਿਪਣੀ ਨੂੰ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦੀ ਸੌੜੀ ਰਾਜਨੀਤੀ ਦੇ ਸਿਖਰ ਦੇ ਰੂਪ ‘ਚ ਕਰਾਰ ਦਿੱਤਾ। ਮਹਿਲਾ ਵਿਧਾਇਕਾਂ ਨੇ ਮੰਗ ਕੀਤੀ ਹੈ ਕਿ ਅਮਰਿੰਦਰ ਸਿੰਘ ਨੂੰ ਇਸ ਲਈ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਵਾਰ-ਵਾਰ ਇਹੀ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਇਹ ਕਾਨੂੰਨ ਉਨ੍ਹਾਂ ਦੇ ਹਿੱਤ ‘ਚ ਹਨ ਪਰ ਕਿਸਾਨ ਜੇਕਰ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਖੁਸ਼ ਹੁੰਦੇ ਤਾਂ ਉਹ ਰੋਸ ਪ੍ਰਦਰਸ਼ਨ ਕਿਉਂ ਕਰਦੇ? ਕਿਸਾਨਾਂ ਦਾ ਕਹਿਣਾ ਹੈ ਕਿ ਇਹ ਖੇਤੀ ਕਾਨੂੰਨ ਉਨ੍ਹਾਂ ਦੀ ਮੌਤ ਦੇ ਵਾਰੰਟ ਹਨ ਅਤੇ ਇਸ ਨਾਲ ਪੰਜਾਬ ‘ਚ ਕਿਸਾਨ ਤੇ ਕਿਰਸਾਨੀ ਬਿਲਕੁਲ ਤਬਾਹ ਹੋ ਜਾਵੇਗੀ ਜਿਸ ਦੀ ਜ਼ਿੰਮੇਵਾਰ ਕੈਪਟਨ ਤੇ ਮੋਦੀ ਸਰਕਾਰ ਹੋਵੇਗੀ।