ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਿੱਥੇ ਸਿਆਸੀ ਆਗੂ ਇੱਕ ਦੂਜੇ ‘ਤੇ ਵਾਰ-ਪਲਟਵਾਰ ਕਰ ਰਹੇ ਹਨ ਉੱਥੇ ਹੀ ਵਾਅਦਿਆਂ ਅਤੇ ਦਾਅਵਿਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ।
ਇਸ ਦੌਰਾਨ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਵਿਚਕਾਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਸ਼ਨੀਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਭਗਵੰਤ ਮਾਨ ਨੇ ਕੁੱਝ ਸਮਾਂ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਭਗਵੰਤ ਮਾਨ ਨੇ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ, “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ…. ਸਤਿਗੁਰੂ ਜੀ ਹਮੇਸ਼ਾਂ ਨਿਮਰਤਾ, ਲੋਕਾਂ ਦੀ ਸੇਵਾ ਅਤੇ ਸੱਚ ਦੇ ਰਸਤੇ ‘ਤੇ ਚੱਲਣ ਦਾ ਬੱਲ ਬਖ਼ਸ਼ਣ।”
ਇਹ ਵੀ ਪੜ੍ਹੋ : ਪਾਲੀਵੁੱਡ ਦੇ ‘ਕਾਕੇ’ ਜੋਰਡਨ ਸੰਧੂ ਦਾ ਹੋਇਆ ਵਿਆਹ, ਜਾਣੋ ਕੌਣ ਹੈ ਇਸ ਘੈਂਟ ਸਰਦਾਰ ਦੀ ਸਰਦਾਰਨੀ?
ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਕੋਲ ਅਸ਼ੀਰਵਾਦ ਪ੍ਰਾਪਤ ਕਰਨ ਆਇਆ ਹਾਂ।
ਵੀਡੀਓ ਲਈ ਕਲਿੱਕ ਕਰੋ -: