Arvind Kejriwal to meet protesting farmer: ਕੇਂਦਰੀ ਖੇਤੀਬਾੜੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ‘ਤੇ ਲਗਭਗ ਤਿੰਨ ਮਹੀਨਿਆਂ ਤੋਂ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦਾ ਧਰਨਾ ਚੱਲ ਰਿਹਾ ਹੈ । ਇਸ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁਖੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਨ ਜਾ ਰਹੇ ਹਨ । ਕੇਜਰੀਵਾਲ ਕਿਸਾਨ ਨੇਤਾਵਾਂ ਨਾਲ ਦੁਪਹਿਰ ਦੇ ਖਾਣੇ ‘ਤੇ ਚਰਚਾ ਕਰਨਗੇ। ਇਹ ਚਰਚਾ ਤਿੰਨੋਂ ਖੇਤੀਬਾੜੀ ਬਿੱਲਾਂ ਨਾਲ ਸਬੰਧਿਤ ਕਮੀਆਂ ‘ਤੇ ਹੋਵੇਗੀ । ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦਿੱਲੀ ਵਿਧਾਨ ਸਭਾ ਵਿੱਚ ਕਿਸਾਨ ਜੱਥੇਬੰਦੀਆਂ ਦੇ ਨੇਤਾਵਾਂ ਨੂੰ ਦੁਪਹਿਰ ਦਾ ਖਾਣਾ ਖਾਣਗੇ ।
ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਨੇ ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ । ਇਸ ਦੇ ਮੱਦੇਨਜ਼ਰ ਕਿਸਾਨ ਮਹਾਪੰਚਾਇਤ ਰਾਹੀਂ ਪਾਰਟੀ ਕਿਸਾਨਾਂ ਨੂੰ ਆਪਣੀ ਅਦਾਲਤ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ । ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਆਮ ਆਦਮੀ ਪਾਰਟੀ ਜ਼ੋਰਾਂ ‘ਤੇ ਹੈ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕਈ ਤਰ੍ਹਾਂ ਦੀ ਮਦਦ ਵੀ ਦਿੱਤੀ ਹੈ । ਕਿਸਾਨਾਂ ਨੂੰ ਵਾਈ-ਫਾਈ ਦੀ ਸਹੂਲਤ ਵੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਸੰਯੁਕਤ ਕਿਸਾਨ ਮੋਰਚੇ ਦਾ ਇੱਕ ਵਫ਼ਦ ਦਿੱਲੀ ਦੀਆਂ ਜੇਲ੍ਹਾਂ ਵਿੱਚ ਬੰਦ ਅੰਦੋਲਨਕਾਰੀਆਂ ਦੀ ਰਿਹਾਈ ਤੇ ਲਾਪਤਾ ਹੋਏ ਨੌਜਵਾਨਾਂ ਦੇ ਸਬੰਧ ਵਿੱਚ ਸੀ.ਐਮ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ । ਇਸ ਮੀਟਿੰਗ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੇ ਨਾਲ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ, ਰਾਘਵ ਚੱਢਾ ਅਤੇ ਡਾ: ਬਲਬੀਰ ਸਿੰਘ ਵੀ ਮੌਜੂਦ ਸਨ ।
ਇਹ ਵੀ ਦੇਖੋ: ਸਰਕਾਰ ਦੀ ਡੀਵਾਈਡ ਐਂਡ ਰੂਲ ਪੋਲਿਸੀ ਦੀਆਂ ਉੱਡਣਗੀਆਂ ਧੱਜੀਆਂ ਜੇ ਲੋਕੀ ਮੰਨ ਲੈਣ ਇਸ ਬੰਦੇ ਦੀਆਂ ਗੱਲਾਂ