ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਬਹਿਸ ਦੀ ਚੁਣੌਤੀ ਦਾ ਮਾਮਲਾ ਹੁਣ ਲਗਾਤਾਰ ਭੱਖਦਾ ਜਾ ਰਿਹਾ ਹੈ। ਦਰਅਸਲ ਹੁਣ ਇਸ ਮਾਮਲੇ ‘ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਆਹਮੋ ਸਾਹਮਣੇ ਹੋ ਗਏ ਹਨ।
ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੀ ਤਕਰਾਰ ‘ਚ ਐਂਟਰੀ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਭਗਵੰਤ ਮਾਨ ਨੇ ਇੱਕ ਟਵੀਟ ਕਰ ਕਿਹਾ ਕਿ, ਸਿੱਧੂ ਮੇਰੇ ਨਾਲ ਬਹਿਸ ਕਰਨ ਤੋਂ ਕਿਉਂ ਭੱਜ ਰਹੇ ਹਨ ? ਸਿੱਧੂ ਭਾਜੀ, ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ ? ਇਸ ਤੋਂ ਬਾਅਦ ਮਾਨ ਨੇ ਲਿਖਿਆ ਕਿ, ਸਿੱਧੂ CM ਚੰਨੀ ਦੇ ਹਲਕੇ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ਕਿਉਂ ਨਹੀਂ ਬੋਲ ਰਹੇ ? ਉਹ ਕਿਹੜੀਆਂ ਮਜ਼ਬੂਰੀਆਂ ਹਨ ਜਿਨ੍ਹਾਂ ਕਾਰਨ ਚਮਕੌਰ ਸਾਹਿਬ ‘ਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਇੱਕ ਸ਼ਬਦ ਵੀ ਨਹੀਂ ਬੋਲਿਆ? ਚੋਣਵਾਂ ਵਿਰੋਧ ?
ਇਹ ਵੀ ਪੜ੍ਹੋ : ਪਾਕਿਸਤਾਨ ਨੇ ਗੁਰਦੁਆਰਾ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਸਖ਼ਤ ਕੀਤਾ ਨਿਯਮ
ਦੱਸ ਦੇਈਏ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ ਲਈ ਕਿਹਾ ਸੀ। ਕੇਜਰੀਵਾਲ ਨੇ ਬਹਿਸ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਂ ਤੈਅ ਕੀਤਾ ਸੀ ਜਿਸ ਤੋਂ ਬਾਅਦ ਸਿੱਧੂ ਨੇ ਕਿਹਾ ਸੀ ਕਿ ਉਹ ਭਗਵੰਤ ਮਾਨ ਨਾਲ ਨਹੀਂ ਬਲਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਹੀ ਬਹਿਸ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: