bhagwant mann appealed to pm: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਵਿੱਚ ਪੜ੍ਹ ਰਹੇ ਲੱਖਾਂ ਭਾਰਤੀ ਵਿਦਿਆਰਥੀਆਂ ਦੇ ਹਿੱਤ ਵਿੱਚ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਆਪਣੀ ‘ਦੋਸਤੀ’ ਦੀ ਵਰਤੋਂ ਕਰਨ। ਤਾਂ ਜੋ ਟਰੰਪ ਪ੍ਰਸ਼ਾਸਨ ਕਿਸੇ ਵੀ ਭਾਰਤੀ ਵਿਦਿਆਰਥੀ ਨੂੰ ਜ਼ਬਰਦਸਤੀ ਅਮਰੀਕਾ ਛੱਡਣ ਲਈ ਮਜਬੂਰ ਨਾ ਕਰੇ। ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇੱਕ ਬਿਆਨ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਨੇ ਯੂਐਸ ਕਾਲਜਾਂ, ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ 25 ਲੱਖ ਤੋਂ ਵੱਧ ਭਾਰਤੀ ਵਿਦਿਆਰਥੀਆਂ ਦੇ ਸਿਰਾਂ ‘ਤੇ ਅਮਰੀਕਾ ਛੱਡਣ ਦੀ ਤਲਵਾਰ ਨੂੰ ਲਟਕਾ ਦਿੱਤੀ ਹੈ, ਜਿਸ ਕਾਰਨ ਵਿਦਿਆਰਥੀਆਂ ਨੂੰ ਉੱਥੇ ਰਹਿਣ ਨਹੀਂ ਦਿੱਤਾ ਜਾਵੇਗਾ, ਜੋ ਕੋਰੋਨਾ ਦੇ ਕਾਰਨ ਆਨਲਾਈਨ ਪੜ੍ਹਾਈ ਕਰ ਰਹੇ ਹਨ।
ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਫੈਸਲੇ ਨੂੰ ਅਮਰੀਕਾ ਵਿੱਚ ਪੜ੍ਹਨ ਵਾਲੇ ਸਾਰੇ ਵਿਦੇਸ਼ੀ ਵਿਦਿਆਰਥੀਆਂ ਨਾਲ ਧੱਕਾ ਕਰਾਰ ਦਿੱਤਾ ਹੈ, ਜਿਨ੍ਹਾਂ ਨੇ ਅਮਰੀਕਨ ਕਾਲਜ-ਯੂਨੀਵਰਸਿਟੀਆਂ ਵਿੱਚ ਲੱਖਾਂ ਰੁਪਏ ਅਦਾ ਕੀਤੇ ਹਨ। ਅਜਿਹਾ ਫੈਸਲਾ ਨਾ ਸਿਰਫ ਉਨ੍ਹਾਂ ਦਾ ਭਵਿੱਖ ਧੁੰਦਲਾ ਕਰੇਗਾ, ਬਲਕਿ ਵੱਡੀ ਆਰਥਿਕ ਸੱਟ ਦਾ ਕਾਰਨ ਵੀ ਹੋਵੇਗਾ। ‘ਆਪ’ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਐਸ ਸ਼ੰਕਰ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵ੍ਹਾਈਟ ਹਾਊਸ ਨਾਲ ਤੁਰੰਤ ਗੱਲਬਾਤ ਕਰਨ।